ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਸਮਰਥਕਾਂ ਦੀਆਂ 300 ਵੋਟਾਂ ਕੱਟਣ ’ਤੇ ਹੰਗਾਮਾ

10:42 AM Jun 02, 2024 IST
ਵੋਟਰ ਸੂਚੀ ਵਿੱਚੋਂ ਨਾਮ ਕੱਟੇ ਜਾਣ ਵਾਲੇ ਵਿਅਕਤੀ ਆਪਣੇ ਵੋਟਰ ਕਾਰਡ ਦਿਖਾਉਂਦੇ ਹੋਏ।

ਹਰਜੀਤ ਸਿੰਘ ਪਰਮਾਰ/ਦਰਬੀਰ ਸੱਖੋਵਾਲੀਆ
ਬਟਾਲਾ, 1 ਜੂਨ
ਇੱਥੋਂ ਦੇ ਬੂਥ ਨੰਬਰ 32 ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਲਾਕੇ ਦੇ ਵੋਟਰ ਆਪਣੇ ਵੋਟਰ ਕਾਰਡ ਲੈ ਕੇ ਵੋਟ ਪਾਉਣ ਆਏ ਤਾਂ ਇੱਥੇ ਆ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਵੋਟਰ ਸੂਚੀ ਵਿੱਚ ਉਨ੍ਹਾਂ ਦਾ ਨਾਮ ਹੀ ਨਹੀਂ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੀ ਮੌਕੇ ’ਤੇ ਪਹੁੰਚ ਗਏ। ਇਸ ਤੋਂ ਬਾਅਦ ਤਹਿਸੀਲਦਾਰ ਜਗਤਾਰ ਸਿੰਘ ਅਤੇ ਐੱਸਐੱਸਪੀ ਅਸ਼ਿਵਨੀ ਗੋਟਿਆਲ ਵੀ ਪੋਲਿੰਗ ਬੂਥ ਨੰਬਰ 32 ’ਤੇ ਪਹੁੰਚ ਗਏ ਅਤੇ ਜਿਨ੍ਹਾਂ ਲੋਕਾਂ ਦੀਆਂ ਵੋਟਾਂ ਕੱਟੀਆਂ ਸਨ, ਉਨ੍ਹਾਂ ਨਾਲ ਗੱਲਬਾਤ ਕੀਤੀ। ਇਨ੍ਹਾਂ ਵਿੱਚੋਂ ਬਹੁਤੇ ‘ਆਪ’ ਸਮਰਥਕ ਹਨ।
ਗੋਪਾਲ ਕੁਮਾਰ, ਗੋਵਿੰਦ ਕਾਂਜੀ, ਕਮਲ, ਦੀਪਕ, ਸੁਰੇਸ਼ ਅਤੇ ਗੁਰਦਿਆਲ ਚੰਦ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਕੋਲ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਵੋਟਰ ਕਾਰਡ ਵੀ ਹਨ। ਉਕਤ ਵਿਅਕਤੀਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ਵੋਟਾਂ ਕਿਸੇ ਸਾਜ਼ਿਸ਼ ਤਹਿਤ ਕੱਟੀਆਂ ਗਈਆਂ ਹਨ। ਇਸ ਮੌਕੇ ਆਪ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਐੱਸਡੀਐੱਮ ਕਮ ਏਆਰਓ ਸ਼ਾਇਰੀ ਭੰਡਾਰੀ ਨਾਲ ਬਹਿਸ ਵੀ ਹੋਈ ਪਰ ਅੰਤਿਮ ਸੂਚੀ ਵਿੱਚ ਨਾਮ ਨਾ ਹੋਣ ਕਾਰਨ ਕਰੀਬ 300 ਲੋਕ ਆਪਣੀ ਵੋਟ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਗਏ। ਤਹਿਸੀਲਦਾਰ ਜਗਤਾਰ ਸਿੰਘ ਨੇ ਕਿਹਾ ਕਿ ਇਸ ਬਾਰੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਵੋਟਾਂ ਕੱਟੇ ਜਾਣ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ। ਐੱਸਐੱਸਪੀ ਨੇ ਕਿਹਾ ਕਿ ਵੋਟਾਂ ਕੱਟੇ ਜਾਣ ਦੇ ਮਾਮਲੇ ਦੀ ਜਾਂਚ ਪ੍ਰਸ਼ਾਸਨਿਕ ਅਧਿਕਾਰੀ ਕਰ ਰਹੇ ਹਨ ਅਤੇ ਵੋਟਾਂ ਦੇ ਕੰਮ ਵਿੱਚ ਕੋਈ ਵੀ ਰੁਕਾਵਟ ਨਹੀਂ ਪਾਈ ਗਈ।

Advertisement

Advertisement
Advertisement