ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਗਮ ਦੀ ਹਾਊਸ ਮੀਟਿੰਗ ਵਿੱਚ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ’ਤੇ ਹੰਗਾਮਾ

07:23 AM Aug 28, 2024 IST
ਨਿਗਮ ਦੀ ਹਾਊਸ ਮੀਟਿੰਗ ਦੌਰਾਨ ਕਿਸੇ ਮੁੱਦੇ ’ਤੇ ਚਰਚਾ ਕਰਦੇ ਹੋਏ ਕੌਂਸਲਰ। -ਫੋਟੋ: ਵਿੱਕੀ ਘਾਰੂ

ਮੁਕੇਸ਼ ਕੁਮਾਰ
ਚੰਡੀਗੜ੍ਹ, 27 ਅਗਸਤ
ਨਗਰ ਨਿਗਮ ਚੰਡੀਗੜ੍ਹ ਦੀ ਮੰਗਲਵਾਰ ਨੂੰ ਹੋਈ ਹਾਊਸ ਮੀਟਿੰਗ ਵਿੱਚ ਕੌਂਸਲਰਾਂ ਨੇ ਸ਼ਹਿਰ ਦੀਆਂ ਮਾਰਕੀਟਾਂ ਤੇ ਹੋਰ ਜਨਤਕ ਥਾਵਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ’ਤੇ ਨਿਗਮ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਭਾਜਪਾ ਕੌਂਸਲਰ ਸੌਰਭ ਜੋਸ਼ੀ ਨੇ ਕਿਹਾ ਕਿ ਨਿਗਮ ਭ੍ਰਿਸ਼ਟਾਚਾਰ ਦਾ ਅੱਡਾ ਬਣ ਗਿਆ ਹੈ। ਮਾਰਕੀਟਾਂ ਵਿੱਚ ਹੁਣ ਮਹੀਨਾਵਾਰ ਨਹੀਂ ਸਗੋਂ ਰੋਜ਼ਾਨਾ ਦੇ ਆਧਾਰ ’ਤੇ ਵਸੂਲੀ ਕੀਤੀ ਜਾ ਰਹੀ ਹੈ। ਹੋਰਨਾਂ ਕੌਂਸਲਰਾਂ ਨੇ ਵੀ ਮੀਟਿੰਗ ਵਿੱਚ ਆਪੋ-ਆਪਣੇ ਵਾਰਡਾਂ ਵਿੱਚ ਪੈਂਦੇ ਸੈਕਟਰਾਂ ਦੀਆਂ ਮਾਰਕੀਟਾਂ ਵਿੱਚ ਹੋਏ ਕਬਜ਼ਿਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲੀਸ ਅਧਿਕਾਰੀਆਂ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਸ੍ਰੀ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਦੇ ਵਾਰਡ ਵਿੱਚ ਪੈਂਦਾ ਸੈਕਟਰ-15 ਕਬਜ਼ਿਆਂ ਦਾ ਗੜ੍ਹ ਬਣ ਚੁੱਕਿਆ ਹੈ। ‘ਆਪ’ ਕੌਂਸਲਰ ਦਮਨਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਸੈਕਟਰ-22 ਦੇ ਜ਼ਿਆਦਾਤਰ ਵਿਕਰੇਤਾ ਦੂਜੇ ਸੈਕਟਰਾਂ ਵਿੱਚ ਭੇਜ ਦਿੱਤੇ ਗਏ ਸਨ ਪਰ ਅੱਜ ਸਥਿਤੀ ਇਹ ਹੈ ਕਿ ਉਹ ਸਾਰੇ ਵਿਕਰੇਤਾ ਮੁੜ ਉੱਥੇ ਆ ਕੇ ਆਪਣਾ ਕੰਮ ਕਰ ਰਹੇ ਹਨ। ਇਸ ਬਾਰੇ ਸ਼ਿਕਾਇਤਾਂ ਕੀਤੀਆਂ ਤਾਂ ਉਨ੍ਹਾਂ ਨੂੰ ਜਵਾਬ ਮਿਲਿਆ ਕਿ ਉਨ੍ਹਾਂ ਕੋਲ ਸਟੇਅ ਆਰਡਰ ਹਨ। ਉਨ੍ਹਾਂ ਮੇਅਰ ਨੂੰ ਕਿਹਾ ਕਿ ਜੇ ਉਹ ਪ੍ਰਾਈਵੇਟ ਗੱਡੀ ਵਿੱਚ ਸੈਕਟਰ-22 ਵਿੱਚ ਆਉਣ ਤਾਂ ਉਨ੍ਹਾਂ ਨੂੰ ਪਾਰਕਿੰਗ ਵਿੱਚ ਜਾਣ ਲਈ ਵੀ ਰਸਤਾ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਐਨਫੋਰਸਮੈਂਟ ਵਿਭਾਗ ਦਾ ਸਮਾਂ ਬਦਲਿਆ ਜਾਵੇ ਤਾਂ ਜੋ ਕਬਜ਼ਿਆਂ ’ਤੇ ਕਾਬੂ ਪਾਇਆ ਜਾ ਸਕੇ।
‘ਆਪ’ ਕੌਂਸਲਰ ਪ੍ਰੇਮਲਤਾ ਨੇ ਕਿਹਾ ਕਿ ਉਨ੍ਹਾਂ ਦੇ ਵਾਰਡ ਵਿੱਚ ਪੈਂਦੇ ਸੈਕਟਰਾਂ ’ਚ ਐਨਫੋਰਸਮੈਂਟ ਅਧਿਕਾਰੀ ਕਬਜ਼ੇ ਹਟਾਉਣ ਲਈ ਵੈਂਡਰਾਂ ਨੂੰ ਕਹਿੰਦੇ ਹਨ ਕਿ ਕੌਂਸਲਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਹਟਾ ਦਿਓ। ਮੀਟਿੰਗ ਦੀ ਸ਼ੁਰੂਆਤ ਵਿੱਚ ‘ਆਪ’ ਕੌਂਸਲਰ ਜਸਬੀਰ ਨੇ ਉਨ੍ਹਾਂ ਨੂੰ 15 ਅਗਸਤ ਵਾਲੇ ਦਿਨ ਆਜ਼ਾਦੀ ਦਿਹਾੜੇ ਮੌਕੇ ਉਨ੍ਹਾਂ ਦੇ ਵਾਰਡ ਦੇ ਕਮਿਊਨਿਟੀ ਸੈਂਟਰ ਵਿੱਚ ਝੰਡਾ ਲਹਿਰਾਉਣ ਦੀ ਇਜਾਜ਼ਤ ਨਾ ਦੇਣ ਦਾ ਸਖ਼ਤ ਇਤਰਾਜ਼ ਦਰਜ ਕਰਵਾਇਆ। ਇਸ ’ਤੇ ਬਾਕੀ ਸਾਰੇ ਕੌਂਸਲਰਾਂ ਨੇ ਸਮਰਥਨ ਕਰਦਿਆਂ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਨਿਗਮ ਕਮਿਸ਼ਨਰ ਵਜੋਂ ਅੱਜ ਮੀਟਿੰਗ ਵਿੱਚ ਪੁੱਜੇ ਸ਼ਹਿਰ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਸਮੂਹ ਕੌਂਸਲਰਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਸਭ ਤੋਂ ਪਹਿਲਾਂ ਝੰਡਾ ਲਹਿਰਾਉਣ ਦੇ ਮਾਮਲੇ ’ਤੇ ਸਰਕਾਰੀ ਵਿਭਾਗ ਦੀ ਤਰਫੋਂ ਮੁਆਫ਼ੀ ਮੰਗੀ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਕਰ ਕੇ ਰਿਪੋਰਟ ਮੇਅਰ ਨੂੰ ਸੌਂਪੀ ਜਾਵੇਗੀ। ਐਨਫੋਰਸਮੈਂਟ ਵਿੰਗ ਦੀ ਕਾਰਜਪ੍ਰਣਾਲੀ ਅਤੇ ਕਬਜ਼ਿਆਂ ਸਬੰਧੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਕੌਂਸਲਰਾਂ ਨੇ ਆਪਣੇ ਇਲਾਕੇ ਵਿੱਚ ਕਬਜ਼ਿਆਂ ਦੀ ਸ਼ਿਕਾਇਤ ਕੀਤੀ ਹੈ, ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਲਿਆ ਜਾਵੇ।
ਮੀਟਿੰਗ ਵਿੱਚ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਸਮਾਰਟ ਪਾਰਕਿੰਗ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਜਦੋਂ ਨਿਗਮ ਹਾਊਸ ਲੋਕਾਂ ਨੂੰ ਮੁਫ਼ਤ ਪਾਰਕਿੰਗ ਦੇਣ ਲਈ ਤਿਆਰ ਹੈ ਤਾਂ ਪ੍ਰਸ਼ਾਸਨ ਉਨ੍ਹਾਂ ਦੇ ਫ਼ੈਸਲੇ ਨੂੰ ਕਿਉਂ ਨਹੀਂ ਮੰਨ ਰਿਹਾ। ਕਾਂਗਰਸੀ ਕੌਂਸਲਰ ਗੁਰਬਖਸ਼ ਰਾਵਤ ਨੇ ਵੀ ਇਸ ਦਾ ਸਮਰਥਨ ਕਰਦਿਆਂ ਕਿਹਾ ਕਿ ਸਮਾਰਟ ਪਾਰਕਿੰਗ ਦੇ ਨਾਂ ’ਤੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਗਮ ਨੇ ਅਜੇ ਵੀ ਇਕ ਠੇਕੇਦਾਰ ਤੋਂ ਸੱਤ ਕਰੋੜ ਰੁਪਏ ਦੀ ਵਸੂਲੀ ਕਰਨੀ ਹੈ। ਗੁਰਬਖਸ਼ ਨੇ ਕਿਹਾ ਕਿ ਪ੍ਰਸ਼ਾਸਨ ਜਨਤਾ ਦੀ ਆਵਾਜ਼ ਨੂੰ ਕਿਵੇਂ ਦਬਾ ਸਕਦਾ ਹੈ।

Advertisement

Advertisement