For the best experience, open
https://m.punjabitribuneonline.com
on your mobile browser.
Advertisement

ਯੂਪੀਐੱਸ: ਸਰਕਾਰ ’ਤੇ ਮੁਲਾਜ਼ਮਾਂ ਨਾਲ ਧੋਖਾ ਕਰਨ ਦੇ ਦੋਸ਼

06:58 AM Aug 26, 2024 IST
ਯੂਪੀਐੱਸ  ਸਰਕਾਰ ’ਤੇ ਮੁਲਾਜ਼ਮਾਂ ਨਾਲ ਧੋਖਾ ਕਰਨ ਦੇ ਦੋਸ਼
Advertisement

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 25 ਅਗਸਤ
ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਾਲ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਸਮਾਜਿਕ ਸੁਰੱਖਿਆ ਰੂਪੀ ਪੁਰਾਣੀ ਪੈਨਸ਼ਨ ਦੇਣ ਦੀ ਬਜਾਇ ਮੌਜੂਦਾ ਐੱਨਪੀਐੱਸ ਦਾ ਰੂਪ ਬਦਲ ਕੇ ਯੂਪੀਐੱਸ ਨਾਂ ਦੀ ਪੈਨਸ਼ਨ ਸਕੀਮ ਲਾਗੂ ਕਰ ਕੇ ਮੁਲਾਜ਼ਮ ਵਰਗ ਨਾਲ ਵੱਡਾ ਧੋਖਾ ਕਰਨ ਜਾ ਰਹੀ ਹੈ। ਮੁਲਾਜ਼ਮ ਵਰਗ ਨੂੰ ਪੁਰਾਣੀ ਪੈਨਸ਼ਨ ਸਕੀਮ ਤੋਂ ਇਲਾਵਾ ਹੋਰ ਕੁੱਝ ਵੀ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਸੇਵਾਮੁਕਤੀ ਤੋਂ ਬਾਅਦ ਸਮਾਜਿਕ ਸੁਰੱਖਿਆ ਰੂਪੀ ਪੈਨਸ਼ਨ ਦੇਣਾ ਸਮੇਂ ਦੀਆਂ ਸਰਕਾਰਾਂ ਦਾ ਮੁੱਢਲਾ ਫ਼ਰਜ਼ ਹੈ ਪਰ ਸਰਕਾਰਾਂ ਆਪਣੇ ਇਸ ਫ਼ਰਜ਼ ਤੋਂ ਭੱਜਦੀਆਂ ਨਜ਼ਰ ਆ ਰਹੀਆਂ ਹਨ। ਇਸ ਕਾਰਨ ਮੁਲਾਜ਼ਮਾਂ ਨੂੰ ਆਪਣੇ ਬੁਢਾਪੇ ਦੀ ਚਿੰਤਾ ਸਤਾ ਰਹੀ ਹੈ।
ਜੀਟੀਯੂ ਦੇ ਜ਼ਿਲ੍ਹਾ ਜਨਰਲ ਸਕੱਤਰ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁਹਾਲੀ ਦੇ ਕਨਵੀਨਰ ਮਨਪ੍ਰੀਤ ਸਿੰਘ ਗੋਸਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਯੂਪੀਐੱਸ ਸਕੀਮ ਦੀ ਓਟ ਵਿੱਚ ਮੁਲਾਜ਼ਮਾਂ ਦੇ ਜਮ੍ਹਾਂ ਫੰਡ ਨੂੰ ਡਕਾਰਨ ਦੀ ਕੋਝੀ ਚਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਮੁਲਾਜ਼ਮ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਪੰਜਾਬ ਦੀ ‘ਆਪ’ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਦੇ ਯੂਪੀਐੱਸ ਮਾਡਲ ਨੂੰ ਮੁੱਢੋਂ ਰੱਦ ਕਰ ਕੇ ਪੰਜਾਬ ਦੇ ਮੁਲਾਜ਼ਮਾਂ ਨਾਲ ਕੀਤੇ ਚੋਣ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਫੌਰੀ ਲਾਗੂ ਕਰੇ।
ਇਸ ਮੌਕੇ ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਬਲਜੀਤ ਸਿੰਘ, ਪ੍ਰਭਜੋਤ ਸਿੰਘ, ਪਵਨ ਕੁਮਾਰ, ਵੇਦ ਪ੍ਰਕਾਸ਼, ਅਮਨਦੀਪ ਕੰਬੋਜ, ਸੁਖਜਿੰਦਰ ਸਿੰਘ, ਜਗਦੀਪ ਸਿੰਘ, ਜਗਵੀਰ ਸਿੰਘ, ਸ਼ਮਸ਼ੇਰ ਸਿੰਘ, ਹਰਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਨੇ ਯੂਪੀਐੱਸ ਸਕੀਮ ਨੂੰ ਮੁਲਾਜ਼ਮ ਵਿਰੋਧੀ ਦੱਸਿਆ ਹੈ।

Advertisement
Advertisement
Author Image

Advertisement
×