ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਪੀਐੱਸਸੀ: ਲੁਧਿਆਣਾ ਦੇ 17 ਪ੍ਰੀਖਿਆ ਕੇਂਦਰਾਂ ਵਿੱਚ ਹੋਈ ਪ੍ਰੀਖਿਆ

07:26 AM Jun 17, 2024 IST
ਯੂਪੀਐਸਸੀ ਦੀ ਪ੍ਰੀਖਿਆ ਦੇ ਕੇ ਬਾਹਰ ਆਉਂਦੇ ਹੋਏ ਪ੍ਰੀਖਿਆਰਥੀ। ਫੋਟੋ: ਵਰਮਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 16 ਜੂਨ
ਇੱਥੋਂ ਦੇ 17 ਕੇਂਦਰਾਂ ਵਿੱਚ ਅੱਜ ਯੂ.ਪੀ.ਐਸ.ਸੀ. ਸਿਵਲ ਸਰਵਿਸਿਜ਼ (ਪ੍ਰੀਲਿਮੀਨਰੀ) ਪ੍ਰੀਖਿਆ 2024 ਸਫਲਤਾ ਪੂਰਵਕ ਨੇਪੜੇ ਚੜ੍ਹ ਗਈ। ਇਸ ਪ੍ਰੀਖਿਆ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਹ ਪ੍ਰੀਖਿਆ ਦੋ ਸੈਸ਼ਨਾਂ ਵਿੱਚ ਕਰਵਾਈ ਗਈ।
ਉਕਤ ਪ੍ਰੀਖਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭੀਆਂ ਹੋਈਆਂ ਸਨ। ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨਾ ਸਿਰਫ ਵੱਖ ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਗਿਆ ਸਗੋਂ ਅਧਿਕਾਰੀਆਂ ਦੀਆਂ ਡਿਊਟੀਆਂ ਸਬੰਧੀ ਵੀ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਗਏ ਸਨ। ਪ੍ਰੀਖਿਆ ਨੂੰ ਨਿਰਵਿਘਨ ਕਰਵਾਉਣ ਲਈ ਪ੍ਰੀਖਿਆ ਕੇਂਦਰਾਂ ਦੇ ਨੇੜੇ ਧਾਰਾ 144 ਲਾਗੂ ਕੀਤੀ ਹੋਈ ਸੀ। ਪ੍ਰੀਖਿਆ ਦੇਣ ਆਏ ਉਮੀਦਵਾਰਾਂ ਨੂੰ ਪ੍ਰੀਖਿਆ ਤੋਂ ਕਰੀਬ ਇੱਕ ਘੰਟਾ ਪਹਿਲਾਂ ਦਾਖਲਾ ਕਾਰਡ ਦੇਖ ਕੇ ਪ੍ਰੀਖਿਆ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ। ਪੂਰੇ 9 ਵਜੇ ਪ੍ਰੀਖਿਆ ਕੇਂਦਰਾਂ ਦੇ ਗੇਟ ਬੰਦ ਕਰ ਦਿੱਤੇ ਅਤੇ ਬਾਅਦ ਵਿੱਚ ਕਿਸੇ ਨੂੰ ਵੀ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਲੁਧਿਆਣਾ ਵਿੱਚ ਜਿਹੜੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਹੋਈ ਉਨ੍ਹਾਂ ’ਚ ਐਸ.ਸੀ.ਡੀ. ਸਰਕਾਰੀ ਕਾਲਜ, ਐਸ.ਡੀ.ਪੀ. ਕਾਲਜ (ਲੜਕੀਆਂ), ਸਰਕਾਰੀ ਕਾਲਜ (ਲੜਕੀਆਂ), ਆਰੀਆ ਕਾਲਜ (ਲੜਕੇ), ਐਸ.ਆਰ.ਐਸ. ਪੋਲੀਟੈਕਨੀਕਲ ਕਾਲਜ, ਕੁੰਦਨ ਵਿਦਿਆ ਮੰਦਿਰ ਸਕੂਲ, ਡੀ.ਏ.ਵੀ. ਪਬਲਿਕ ਸਕੂਲ, ਨਨਕਾਣਾ ਸਾਹਿਬ ਪਬਲਿਕ ਸਕੂਲ, ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ, ਖਾਲਸਾ ਕਾਲਜ (ਲੜਕੀਆਂ), ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਗੁਰੂ ਨਾਨਕ ਪਬਲਿਕ ਸਕੂਲ ਅਤੇ ਮਾਲਵਾ ਸੈਂਟਰ ਕਾਲਜ (ਲੜਕੀਆਂ) ਆਦਿ ਸ਼ਾਮਿਲ ਸਨ। ਹਰੇਕ ਕੇਂਦਰ ’ਤੇ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।

Advertisement

Advertisement