ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਪੀਐੱਸਸੀ ਵੱਲੋਂ ਵੱਖ-ਵੱਖ ਵਿਭਾਗਾਂ ’ਚ 45 ਅਸਾਮੀਆਂ ਲਈ ਇਸ਼ਤਿਹਾਰ ਜਾਰੀ

06:58 AM Aug 18, 2024 IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਅਭਿਲਾਸ਼ੀ ਯੋਜਨਾ ਤਹਿਤ ਕੇਂਦਰ ਦੇ ਵੱਖ-ਵੱਖ ਮੰਤਰਾਲਿਆਂ ਵਿੱਚ ਸੰਯੁਕਤ ਸਕੱਤਰਾਂ, ਨਿਰਦੇਸ਼ਕਾਂ ਅਤੇ ਉਪ ਸਕੱਤਰਾਂ ਦੇ ਅਹੁਦਿਆਂ ’ਤੇ ਜਲਦੀ ਹੀ 45 ਮਾਹਰ ਨਿਯੁਕਤ ਕੀਤੇ ਜਾਣਗੇ। ਆਮ ਤੌਰ ’ਤੇ ਅਜਿਹੀਆਂ ਅਸਾਮੀਆਂ ’ਤੇ ਆਲ ਇੰਡੀਆ ਸਰਵਿਸਿਜ਼ - ਇੰਡੀਅਨ ਐਡਮਨਿਸਟਰੇਟਿਵ ਸਰਵਿਸ (ਆਈਏਐੱਸ), ਇੰਡੀਅਨ ਪੁਲੀਸ ਸਰਵਿਸ (ਆਈਪੀਐੱਸ) ਅਤੇ ਇੰਡੀਅਨ ਫਾਰੈਸਟ ਸਰਵਿਸ (ਆਈਐੱਫਓਐੱਸ) ਸਮੇਤ ਹੋਰ ਗਰੁੱਪ ਏ ਸੇਵਾਵਾਂ ਦੇ ਅਧਿਕਾਰੀ ਨਿਯੁਕਤ ਕੀਤੇ ਜਾਂਦੇ ਹਨ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ) ਨੇ ਅੱਜ 45 ਅਸਾਮੀਆਂ ਲਈ ਇਸ਼ਤਿਹਾਰ ਦਿੱਤਾ, ਜਿਸ ਵਿੱਚ 10 ਸੰਯੁਕਤ ਸਕੱਤਰ ਅਤੇ 35 ਡਾਇਰੈਕਟਰ/ਉਪ ਸਕੱਤਰ ਦੀਆਂ ਅਸਾਮੀਆਂ ਸ਼ਾਮਲ ਹਨ। ਇਹ ਅਸਾਮੀਆਂ ਠੇਕੇ ਦੇ ਆਧਾਰ ’ਤੇ ‘ਲੈਟਰਲ ਐਂਟਰੀ’ ਰਾਹੀਂ ਭਰੀਆਂ ਜਾਣਗੀਆਂ। ਇਸ਼ਤਿਹਾਰ ਵਿੱਚ ਕਿਹਾ ਗਿਆ ਹੈ, “ਭਾਰਤ ਸਰਕਾਰ ਸੰਯੁਕਤ ਸਕੱਤਰ ਅਤੇ ਡਾਇਰੈਕਟਰ/ਉਪ ਸਕੱਤਰ ਪੱਧਰ ਦੇ ਅਧਿਕਾਰੀਆਂ ਨੂੰ ਲੈਟਰਲ ਐਂਟਰੀ ਰਾਹੀਂ ਨਿਯੁਕਤ ਕਰਨਾ ਚਾਹੁੰਦੀ ਹੈ। ਇਸ ਤਰ੍ਹਾਂ ਸੰਯੁਕਤ ਸਕੱਤਰ ਜਾਂ ਡਾਇਰੈਕਟਰ/ਉਪ ਸਕੱਤਰ ਦੇ ਪੱਧਰ ’ਤੇ ਸਰਕਾਰ ਵਿੱਚ ਸ਼ਾਮਲ ਹੋਣ ਲਈ ਹੁਨਰਮੰਦ ਭਾਰਤੀ ਨਾਗਰਿਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਜਾਂਦੀਆਂ ਹਨ। ਇਹ ਅਰਜ਼ੀਆਂ 17 ਸਤੰਬਰ ਤੱਕ ਯੂਪੀਐੱਸਸੀ ਦੀ ਵੈੱਬਸਾਈਟ ਰਾਹੀਂ ਦਿੱਤੀਆਂ ਜਾ ਸਕਦੀਆਂ ਹਨ। -ਪੀਟੀਆਈ

Advertisement

Advertisement