ਕਾਂਗਰਸ ਵੱਲੋਂ ਸ਼ਹਿਰੀ ਤੇ ਬਲਾਕ ਪ੍ਰਧਾਨ ਨਿਯੁਕਤ
07:50 AM Sep 06, 2024 IST
Advertisement
ਧੂਰੀ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲਖਵੀਰ ਸਿੰਘ ਬਮਾਲ ਨੂੰ ਧੂਰੀ ਦਿਹਾਤੀ ਦਾ ਬਲਾਕ ਪ੍ਰਧਾਨ ਅਤੇ ਸਤੀਸ਼ ਜਿੰਦਲ ਨੂੰ ਕਾਂਗਰਸ ਪਾਰਟੀ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਕਾਂਗਰਸ ਪਾਰਟੀ ਸ਼ਹਿਰ ਤੇ ਪਿੰਡਾਂ ਅੰਦਰ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਤੇ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦਾ ਧੰਨਵਾਦ ਕੀਤਾ। -ਖੇਤਰੀ ਪ੍ਰਤੀਨਿਧ
Advertisement
Advertisement