ਅਰਬਨ ਅਸਟੇਟ ਦੀਆਂ ਸੜਕਾਂ ਦੀ ਮੁਰੰਮਤ ਜਾਰੀ
07:17 AM Oct 15, 2024 IST
Advertisement
ਪਟਿਆਲਾ: ਪਟਿਆਲਾ ਸ਼ਹਿਰੀ ਯੋਜਨਬੰਦੀ ਤੇ ਵਿਕਾਸ ਅਥਾਰਿਟੀ ਪੀਡੀਏ ਵੱਲੋਂ ਪਟਿਆਲਾ ਸ਼ਹਿਰ ਵਿਖੇ ਅਰਬਨ ਅਸਟੇਟ, ਫੇਜ਼-2 ਵਿੱਚ ਟੁੱਟੀਆਂ ਪਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪੀਡੀਏ, ਪਟਿਆਲਾ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਅਰਬਨ ਅਸਟੇਟ, ਫੇਜ਼-2, ਪਾਰਟ-1 ਅਤੇ ਪਾਰਟ-2 ਵਿੱਚ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੀ ਮੁਰੰਮਤ ਦਾ ਇਹ ਸਾਰਾ ਕੰਮ ਤਕਰੀਬਨ 29 ਲੱਖ ਰੁਪਏ ਦੀ ਲਾਗਤ ਨਾਲ ਅਤੇ ਇਹ ਕੰਮ ਕੁਝ ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement
Advertisement