For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਤੇ ਭਾਜਪਾ ਦਾ ਹਲਕਾ ਇੰਚਾਰਜ ‘ਆਪ’ ਵਿੱਚ ਸ਼ਾਮਲ

07:44 AM Apr 10, 2024 IST
ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਤੇ ਭਾਜਪਾ ਦਾ ਹਲਕਾ ਇੰਚਾਰਜ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ ਵਿੱਚ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਨਾਲ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਪਰੈਲ
ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਅੱਜ ਅਕਾਲੀ ਦਲ ਦੇ ਮੋਗਾ ਤੋਂ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਤੇ ਬਾਘਾਪੁਰਾਣਾ ਤੋਂ ਭਾਜਪਾ ਦੇ ਹਲਕਾ ਇੰਚਾਰਜ ਗੁਰਮਿੰਦਰਜੀਤ ਸਿੰਘ ਬਬਲੂ ਆਪਣੇ ਸਮਰਥਕਾਂ ਸਣੇ ‘ਆਪ’ ਵਿੱਚ ਸ਼ਾਮਲ ਹੋ ਗਏ। ਦੋਵਾਂ ਪਾਰਟੀਆਂ ਤੋਂ ਆਏ ਆਗੂਆਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ’ਤੇ ਸਨਮਾਨ ਕੀਤਾ। ਇਸ ਮੌਕੇ ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੀ ਹਾਜ਼ਰ ਸਨ।
ਪ੍ਰੇਮ ਚੰਦ 6 ਵਾਰ ਨਗਰ ਕੌਂਸਲਰ ਰਹਿ ਚੁੱਕੇ ਹਨ। ਉਨ੍ਹਾਂ ਦੇ ਨਾਲ ਅਕਾਲੀ ਦਲ ਦੇ ਜਨਰਲ ਸਕੱਤਰ ਸੰਜੀਵ ਕੁਮਾਰ ਨਰੂਲਾ, ਅਕਾਲੀ ਦਲ ਮੋਗਾ ਦੇ ਸੀਨੀਅਰ ਮੀਤ ਪ੍ਰਧਾਨ ਜਲੌਰ ਸਿੰਘ ਗਿੱਲ, ਮੀਤ ਪ੍ਰਧਾਨ ਰਾਜਵੀਰ ਸਿੰਘ ਅਰੋੜਾ, ਮਨੋਹਰ ਲਾਲ ਅਤੇ ਕਮਲਦੀਪ ਬਹਿਲ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਭਾਜਪਾ ਦੇ ਹਲਕਾ ਇੰਚਾਰਜ ਬਾਘਾਪੁਰਾਣਾ ਅਤੇ ਭਾਜਪਾ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਗੁਰਮਿੰਦਰਜੀਤ ਸਿੰਘ ਬਬਲੂ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਲੋਕ ਸਭਾ ਹਲਕਾ ਫ਼ਰੀਦਕੋਟ ’ਚ ਪਾਰਟੀ ਹੋਰ ਮਜ਼ਬੂਤ ​​ਹੋਵੇਗੀ।
ਉਨ੍ਹਾਂ ਸਾਰੇ ਆਗੂਆਂ ਨੂੰ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਜਿਵੇਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ’ਤੇ ਭਰੋਸਾ ਕੀਤਾ, ਉਸੇ ਤਰ੍ਹਾਂ ਲੋਕ ਸਭਾ ਚੋਣਾਂ ਵਿੱਚ ਵੀ ਸਾਡੇ ’ਤੇ ਵਿਸ਼ਵਾਸ ਪ੍ਰਗਟਾਉਣਗੇ।

Advertisement

Advertisement
Author Image

joginder kumar

View all posts

Advertisement
Advertisement
×