ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਤਾਕੀਦ

10:54 AM Jun 26, 2024 IST
ਰਾਜਨ ਗੋਇਲ ਸੁਤੰਤਰਤਾ ਸੈਨਾਨੀਆਂ ਨਾਲ ਮੀਟਿੰਗ ਕਰਦੇ ਹੋਏ।

ਰਵਿੰਦਰ ਸਿੰਘ ਰਵੀ
ਬਰਨਾਲਾ, 25 ਜੂਨ
ਸੂਬੇ ਦੇ ਹਰ ਜ਼ਿਲ੍ਹੇ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ’ਚ ਸਰਕਾਰ ਪ੍ਰਤੀ ਵਧਦੇ ਗੁੱਸੇ ਨੂੰ ਦੇਖਦਿਆਂ ਫੀਲਡ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਹ ਫੀਲਡ ਅਫ਼ਸਰਾਂ ਵੱਲੋਂ ਬਕਾਇਦਾ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਮੀਟਿੰਗਾਂ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸੇ ਤਹਿਤ ਬਰਨਾਲਾ ਜ਼ਿਲ੍ਹੇ ’ਚ ਨਿਯੁਕਤ ਕੀਤੇ ਫੀਲਡ ਅਫ਼ਸਰ ਰਾਜਨ ਗੋਇਲ ਨੇ ਮੀਟਿੰਗ ਕਰ ਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਮੀਟਿੰਗ ’ਚ ਸ਼ਾਮਲ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਮਸਲੇ ਹੱਲ ਕਰਨ ਦੀ ਤਾਕੀਦ ਕੀਤੀ। ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਜਥੇਬੰਦੀਆਂ ਦੇ ਅਹੁਦੇਦਾਰਾਂ/ ਨੁਮਾਇੰਦਿਆਂ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਵਾਰਡਾਂ ਦੀਆਂ ਮੁਸ਼ਕਿਲਾਂ ਧਿਆਨ ’ਚ ਲਿਆਂਦੀਆਂ ਗਈਆਂ।

Advertisement

Advertisement
Advertisement