For the best experience, open
https://m.punjabitribuneonline.com
on your mobile browser.
Advertisement

ਰੌਣੀ ’ਚ ਜਲਦੀ ਚਾਲੂ ਹੋਵੇਗਾ ਯੂਰੋਮਿਨ ਲਿੱਕ ਪਲਾਂਟ: ਖੁੱਡੀਆਂ

06:03 AM Nov 26, 2024 IST
ਰੌਣੀ ’ਚ ਜਲਦੀ ਚਾਲੂ ਹੋਵੇਗਾ ਯੂਰੋਮਿਨ ਲਿੱਕ ਪਲਾਂਟ  ਖੁੱਡੀਆਂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 25 ਨਵੰਬਰ
ਨਿਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ (ਪਸ਼ੂ ਚਾਟ) ਪਲਾਂਟ ਚਾਲੂ ਕੀਤਾ ਜਾਵੇਗਾ।
ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਯੂਰੋਮਿਨ ਲਿੱਕ (ਯੂਐੱਮਐੱਲ) ਜਾਂ ਯੂਰੀਆ-ਮੋਲਾਸਿਸ ਮਲਟੀ-ਨਿਊਟਰੀਐਂਟ ਬਲਾਕ (ਯੂਐਮਐੱਮਬੀ) ਬੇਹੱਦ ਪੌਸ਼ਟਿਕ ਹਨ, ਊਰਜਾ, ਪ੍ਰੋਟੀਨ ਅਤੇ ਖਣਿਜਾਂ ਦਾ ਸੁਮੇਲ ਹੋਣ ਕਰਕੇ ਪਸ਼ੂਆਂ ਲਈ ਮਹੱਤਵਪੂਰਨ ਤੇ ਜੀਵਨ-ਬਚਾਊ ਖ਼ੁਰਾਕ ਹਨ। ਇਹ ਖਣਿਜ ਨਾਲ ਭਰਪੂਰ ਬਲਾਕ ਪਸ਼ੂਆਂ ਦੀ ਸਰੀਰਕ ਸਥਿਤੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦੇ ਹਨ ਪਸ਼ੂਆਂ ਦੀ ਗਰਭਧਾਰਨ ਦੀ ਸਮਰੱਥਾ ਨੂੰ ਵਧਾਉਂਦੇ ਹਨ। ਮੀਡੀਆ ਦੇ ਨਾਮ ਜਾਰੀ ਬਿਆਨ ’ਚ ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਯੂਰੋਮਿਨ ਲਿੱਕ ਬਲਾਕਾਂ ਲਈ ਸਟੋਰੇਜ ਯੂਨਿਟ ਸਥਾਪਤ ਕੀਤਾ ਜਾਵੇਗਾ ਅਤੇ ਸੂਬੇ ਭਰ ਵਿੱਚ ਸਰਕਾਰੀ ਸਿਵਲ ਪਸ਼ੂ ਹਸਪਤਾਲਾਂ /ਡਿਸਪੈਂਸਰੀਆਂ ਰਾਹੀਂ ਇਹ ਪਸ਼ੂ ਚਾਟ ਪਸ਼ੂ ਪਾਲਕਾਂ ਨੂੰ ਸਸਤੇ ਭਾਅ ਉੱਤੇ ਉਪਲੱਬਧ ਕਰਵਾਈ ਜਾਵੇਗੀ। ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰ ਦੇ ਵੈਟਰਨਰੀ ਅਫਸਰਾਂ ਦੀ ਸਲਾਹ ਅਨੁਸਾਰ ਆਪਣੇ ਪਸ਼ੂਆਂ ਦੇ ਰੋਜ਼ਾਨਾ ਚਾਰੇ ਵਿੱਚ ਇਸ ਤਕਨੀਕ ਨੂੰ ਅਪਣਾਉਣ ਤਾਂ ਜੋ ਪਸ਼ੂਆਂ ਨੂੰ ਪੌਸ਼ਟਿਕ ਤੇ ਸੰਤੁਲਿਤ ਆਹਾਰ ਉਪਲਬਧ ਕਰਵਾ ਕੇ ਉਨ੍ਹਾਂ ਦੀ ਸਿਹਤ ਤੇ ਉਤਪਾਦਕਤਾ ਵਿੱਚ ਵਾਧਾ ਕੀਤਾ ਜਾ ਸਕੇ।

Advertisement

Advertisement
Advertisement
Author Image

sukhwinder singh

View all posts

Advertisement