ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ ਵਿੱਚ ਇਰਾਨੀਆਂ ’ਤੇ ਟਰੰਪ ਦੀ ਰਾਸ਼ਟਰਪਤੀ ਚੋਣ ਪ੍ਰਚਾਰ ਮੁਹਿੰਮ ਨੂੰ ਹੈਕ ਕਰਨ ਦਾ ਦੋਸ਼

11:25 PM Sep 27, 2024 IST

ਵਾਸ਼ਿੰਗਟਨ, 27 ਸਤੰਬਰ
ਅਮਰੀਕਾ ਦੇ ਨਿਆਂ ਵਿਭਾਗ ਨੇ ਡੋਨਲਡ ਟਰੰਪ ਦੀ ਰਾਸ਼ਟਰਪਤੀ ਚੋਣ ਪ੍ਰਚਾਰ ਮੁਹਿੰਮ ਨੂੰ ਕਥਿਤ ਤੌਰ ’ਤੇ ਹੈਕ ਕਰਨ ਅਤੇ ਮੀਡੀਆ ਜਥੇਬੰਦੀਆਂ ਨੂੰ ਚੋਰੀ ਕੀਤੀ ਗਈ ਜਾਣਕਾਰੀ ਪ੍ਰਸਾਰਿਤ ਕਰਨ ਦੇ ਸ਼ੱਕ ’ਤੇ ਅੱਜ ਇਰਾਨ ਦੇ ਤਿੰਨ ਲੋਕਾਂ ਖ਼ਿਲਾਫ਼ ਅਪਰਾਧਿਕ ਦੋਸ਼ ਤੈਅ ਕੀਤੇ ਹਨ। ਨਿਆਂ ਵਿਭਾਗ ਨੇ ਕਿਹਾ ਕਿ ਤਿੰਨੋਂ ਮੁਲਜ਼ਮ ਹੈਕਰ ਇਰਾਨ ਦੇ ਨੀਮ ਫੌਜੀ ਬਲ ਰੈਵੋਲਿਊਸ਼ਨਰੀ ਗਾਰਡ ਵਿੱਚ ਤਾਇਨਾਤ ਸਨ ਅਤੇ ਉਨ੍ਹਾਂ ਦੀ ਪ੍ਰਚਾਰ ਮੁਹਿੰਮ ਵਿੱਚ ਸਰਕਾਰੀ ਅਧਿਕਾਰੀਆਂ, ਮੀਡੀਆ ਦੇ ਮੈਂਬਰਾਂ ਅਤੇ ਗੈਰ-ਸਰਕਾਰੀ ਸੰਗਠਨਾਂ ਸਣੇ ਕਈ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਟਰੰਪ ਦੀ ਚੋਣ ਪ੍ਰਚਾਰ ਮੁਹਿੰਮ ਨੇ 10 ਅਗਸਤ ਨੂੰ ਖੁਲਾਸਾ ਕੀਤਾ ਸੀ ਕਿ ਇਸ ਨੂੰ ਹੈਕ ਕਰ ਲਿਆ ਗਿਆ ਸੀ ਅਤੇ ਕਿਹਾ ਕਿ ਇਰਾਨ ਦੇ ਤਿੰਨੋਂ ਮੁਲਜ਼ਾਂ ਨੇ ਸੰਵੇਦਨਸ਼ੀਲ ਅੰਦਰੂਨੀ ਦਸਤਾਵੇਜ਼ਾਂ ਨੂੰ ਚੋਰੀ ਤੇ ਪ੍ਰਸਾਰਿਤ ਕੀਤਾ। ਪੋਲੀਟਿਕੋ, ਦਿ ਨਿਊਯਾਰਕ ਟਾਈਮਜ਼ ਅਤੇ ਦਿ ਵਾਸ਼ਿੰਗਟਨ ਪੋਸਟ ਸਣੇ ਕਈ ਪ੍ਰਮੁੱਖ ਮੀਡੀਆ ਅਦਾਰਿਆਂ ਨੇ ਕਿਹਾ ਕਿ ਟਰੰਪ ਦੀ ਚੋਣ ਪ੍ਰਚਾਰ ਮੁਹਿੰਮ ਦੀ ਅੰਦਰੂਨੀ ਗੁਪਤ ਜਾਣਕਾਰੀ ਉਨ੍ਹਾਂ ਨੂੰ ਲੀਕ ਕੀਤੀ ਗਈ ਸੀ ਪਰ ਉਨ੍ਹਾਂ ਨੇ ਇਸ ਨੂੰ ਪ੍ਰਸਾਰਿਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਅਮਰੀਕੀ ਖ਼ੁਫੀਆ ਅਧਿਕਾਰੀਆਂ ਨੇ ਬਾਅਦ ਵਿੱਚ ਇਰਾਨ ਨੂੰ ਟਰੰਪ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਹੈਕ ਕਰਨ ਅਤੇ ਜੋਅ ਬਾਇਡਨ-ਕਮਲਾ ਹੈਰਿਸ ਦੀ ਚੋਣ ਪ੍ਰਚਾਰ ਮੁਹਿੰਮ ਵਿੱਚ ਸੰਨ੍ਹ ਲਾਉਣ ਦੀ ਕੋਸ਼ਿਸ਼ ਨਾਲ ਜੋੜਿਆ। ਪਿਛਲੇ ਹਫ਼ਤੇ, ਅਧਿਕਾਰੀਆਂ ਨੇ ਇਹ ਵੀ ਖੁਲਾਸ ਕੀਤਾ ਸੀ ਕਿ ਜੂਨ ਦੇ ਅਖ਼ੀਰ ਅਤੇ ਜੁਲਾਈ ਦੀ ਸ਼ੁਰੂਆਤ ਵਿੱਚ ਇਰਾਨੀਆਂ ਨੇ ਬਾਇਡਨ ਦੀ ਚੋਣ ਪ੍ਰਚਾਰ ਮੁਹਿੰਮ ਨਾਲ ਜੁੜੇ ਲੋਕਾਂ ਨੂੰ ਹੈਕ ਕੀਤੀ ਗਈ ਜਾਣਕਾਰੀ ਦੇ ਅੰਸ਼ ਵਾਲੇ ਅਣਚਾਹੇ ਈ-ਮੇਲ ਭੇਜੀਆਂ। -ਏਪੀ

Advertisement

Advertisement