ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕਾ: ਬਾਲਟੀਮੋਰ ਪੁਲ ਹਾਦਸੇ ਨੂੰ ਭਾਰਤੀ ਸਫ਼ਾਰਤਖ਼ਾਨੇ ਨੇ ਮੰਦਭਾਗਾ ਕਰਾਰ ਦਿੱਤਾ

12:02 PM Mar 27, 2024 IST

ਨਿਊਯਾਰਕ, 27 ਮਾਰਚ
ਅਮਰੀਕਾ ਵਿੱਚ ਭਾਰਤੀ ਦੂਤਘਰ ਨੇ ਮੈਰੀਲੈਂਡ ਸੂਬੇ ਦੇ ਬਾਲਟੀਮੋਰ ਵਿੱਚ ਮਾਲਵਾਹਕ ਜਹਾਜ਼ ਦੇ ਵੱਡੇ ਪੁਲ ਨਾਲ ਟਕਰਾਉਣ ਅਤੇ ਇਸ ਦੇ ਸਿੱਟੇ ਵਜੋਂ ਪੁਲ ਦੇ ਨਦੀ ਵਿੱਚ ਡਿੱਗਣ ਦੀ ਘਟਨਾ ਨੂੰ ‘ਮੰਦਭਾਗਾ ਹਾਦਸਾ’ ਕਰਾਰ ਦਿੱਤਾ ਹੈ। ਜਹਾਜ਼ ਨੂੰ 22 ਮੈਂਬਰੀ ਭਾਰਤੀ ਚਾਲਕ ਦਲ ਦੁਆਰਾ ਚਲਾਇਆ ਗਿਆ ਸੀ। ਇਸ ਘਟਨਾ ਨੇ ਉੱਤਰ-ਪੂਰਬੀ ਸੰਯੁਕਤ ਰਾਜ ਦੇ ਸਭ ਤੋਂ ਮਹੱਤਵਪੂਰਨ ਬੰਦਰਗਾਹਾਂ ਵਿੱਚੋਂ ਇੱਕ 'ਤੇ ਕੰਮ ਠੱਪ ਹੋ ਗਿਆ ਹੈ। ਇਸ ਘਟਨਾ 'ਚ 6 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਮੈਰੀਲੈਂਡ ਦੇ ਗਵਰਨਰ ਵੇਸ ਮੂਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਾਰਗੋ ਜਹਾਜ਼ ਦੇ ਚਾਲਕ ਦਲ ਨੇ ਕੰਟੇਨਰ ’ਚ ਬਿਜਲੀ ਸਬੰਧੀ ਸਮੱਸਿਆ ਬਾਰੇ ਜਾਣਕਾਰੀ ਦਿੱਤੀਸੀ ਤੇ ਇਸ ਮਗਰੋਂ ਪੁਲ 'ਤੇ ਆਵਾਜਾਈ ਨੂੰ ਸੀਮਤ ਕਰ ਦਿੱਤਾ ਸੀ। ਚਾਲਕ ਦਲ ਦੇ 22 ਮੈਂਬਰ ਸਨ ਅਤੇ ਸਾਰੇ ਭਾਰਤੀ ਸਨ। ਬਿਆਨ ਵਿਚ ਕਿਹਾ ਗਿਆ ਹੈ ਕਿ ਦੋ ਪਾਇਲਟਾਂ ਸਮੇਤ ਚਾਲਕ ਦਲ ਦੇ ਸਾਰੇ ਮੈਂਬਰ ਸੁਰੱਖਿਅਤ ਹਨ ਅਤੇ ਕੋਈ ਜ਼ਖਮੀ ਨਹੀਂ ਹੋਇਆ ਹੈ।

Advertisement

Advertisement
Advertisement