ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਐੱਸ ਓਪਨ: ਰਾਜਾਵਤ ਕੁਆਰਟਰ ਫਾਈਨਲ ’ਚ

07:14 AM Jun 29, 2024 IST

ਫੋਰਟ ਵਰਥ (ਅਮਰੀਕਾ), 28 ਜੂਨ
ਭਾਰਤ ਦੇ ਪ੍ਰਿਯਾਂਸ਼ੂ ਰਾਜਾਵਤ ਨੇ ਅੱਜ ਇੱਥੇ ਚੀਨੀ ਤਾਇਪੇ ਦੇ ਹੁਆਂਗ ਯੂ ਕਾਈ ਨੂੰ ਹਰਾ ਕੇ ਯੂਐੱਸ ਓਪਨ ਸੁਪਰ 300 ਬੈਡਮਿੰਟਨ ਟੂਰਨਾਮੈਂਟ ਦੇ ਪੁਰਸ਼ ਸਿੰਗਲਜ਼ ਦੇ ਕੁਆਰਟਰ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਅੱਠਵਾਂ ਦਰਜਾ ਪ੍ਰਾਪਤ ਰਾਜਾਵਤ ਨੇ ਹੁਆਂਗ 21-18, 21-16 ਨਾਲ ਹਰਾਇਆ। ਹੁਣ ਉਸ ਦਾ ਮੁਕਾਬਲਾ ਚੌਥਾ ਦਰਜਾ ਪ੍ਰਾਪਤ ਚੀਨ ਦੇ ਲੇਈ ਲਾਨ ਜ਼ੀ ਨਾਲ ਹੋਵੇਗਾ। ਮਹਿਲਾ ਸਿੰਗਲਜ਼ ਵਿੱਚ ਸੱਤਵਾਂ ਦਰਜਾ ਪ੍ਰਾਪਤ ਮਾਲਵਿਕਾ ਬੰਸੋਦ ਵੀ ਆਖਰੀ ਅੱਠ ਵਿੱਚ ਥਾਂ ਬਣਾਉਣ ’ਚ ਸਫਲ ਰਹੀ। ਉਸ ਨੇ ਚੈੱਕ ਗਣਰਾਜ ਦੀ ਟੇਰੇਜ਼ਾ ਸਵਾਬੀਕੋਵਾ ਨੂੰ 15-21, 21-19, 21-14 ਨਾਲ ਹਰਾਇਆ। ਇਸੇ ਤਰ੍ਹਾਂ ਮਹਿਲਾ ਡਬਲਜ਼ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜੇਤੂ ਤਰੀਸਾ ਜੌਲੀ ਅਤੇ ਗਾਇਤਰੀ ਗੋਪੀਚੰਦ ਦੀ ਜੋੜੀ ਵੀ ਕੁਆਰਟਰ ਫਾਈਨਲ ਵਿੱਚ ਪਹੁੰਚ ਗਈ ਹੈ। -ਪੀਟੀਆਈ

Advertisement

Advertisement
Advertisement