ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕਾ ਵੱਲੋਂ 33,593 ਭਾਰਤੀਆਂ ਨੂੰ ਡਿਪੋਰਟ ਕਰਨ ਦੀ ਤਿਆਰੀ

06:52 AM Jul 25, 2020 IST

ਪਾਲ ਸਿੰਘ ਨੌਲੀ
ਜਲੰਧਰ, 24 ਜੁਲਾਈ

Advertisement

ਅਮਰੀਕਾ ਵੱਲੋਂ 33,593 ਭਾਰਤੀਆਂ ਨੂੰ ਡਿਪੋਰਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਥੋਂ ਵਾਪਸ ਭੇਜੇ ਜਾਣ ਵਾਲੇ ਭਾਰਤੀਆਂ ਵਿੱਚ ਬਹੁਤੇ ਪੰਜਾਬੀ ਹਨ। ਅਮਰੀਕਾ ਪ੍ਰਸ਼ਾਸਨ ਕੋਲੋਂ ਇਹ ਜਾਣਕਾਰੀ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਦੇ ਕਾਰਜਕਾਰੀ ਡਾਇਰੈਕਟਰ ਵੱਲੋਂ ‘ਫਰੀਡਮ ਆਫ਼ ਇਨਫਰਮੇਸ਼ਨ ਐਕਟ’ ਦੇ ਤਹਿਤ ਮੰਗੀ ਗਈ ਸੀ। ਇਸ ਜਾਣਕਾਰੀ ਦਾ ਜਵਾਬ ਸਬੰਧਤ ਵਿਭਾਗ ਵੱਲੋਂ ਦਿੱਤਾ ਗਿਆ ਹੈ। ਇਸ ਨਾਲ ਤਿੰਨ ਸਫ਼ਿਆਂ ਦੀ ਉਹ ਸੂਚੀ ਵੀ ਦਿੱਤੀ ਗਈ ਹੈ, ਜਨਿ੍ਹਾਂ ਜੇਲ੍ਹਾਂ ਜਾਂ ਹੋਰ ਕੈਂਪਾਂ ਵਿੱਚ ਇਨ੍ਹਾਂ ਭਾਰਤੀਆਂ ਨੂੰ ਬੰਦ ਰੱਖਿਆ ਹੋਇਆ ਹੈ। ਅਮਰੀਕੀ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਿਹੜੇ ਭਾਰਤੀਆਂ ਨੂੰ ਡਿਪੋਰਟ ਕਰਨ ਦੀ ਤਿਆਰੀ ਕੀਤੀ ਜਾ ਰਹੀ, ਉਨ੍ਹਾਂ ਬਾਰੇ 6 ਜੂਨ 2020 ਤੋਂ ਡਿਪੋਰਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਨੇ ਇਹ ਜਾਣਕਾਰੀ ਜੁਲਾਈ 2019 ਵਿੱਚ ਮੰਗੀ ਸੀ। ਕਾਊਂਟੀ ਡਿਟੈਂਸ਼ਨ ਸੈਂਟਰ ਵਿੱਚ 121 ਭਾਰਤੀਆਂ ਨੂੰ ਬੰਦ ਕੀਤਾ ਹੋਇਆ ਹੈ, ਜਦ ਕਿ ਜੈਕਸਨ ਪਾਰਿਸ਼ ਕੋਰੈਕਸ਼ਨਲ ਸੈਂਟਰ ਵਿੱਚ 38, ਕਾਰਨਿਸ ਕਾਊਂਟੀ ਰੈਜ਼ੀਡੈਂਸ਼ਲ ਸੈਂਟਰ ਵਿੱਚ 41, ਲਾਸਿਲੇ ਕੋਰੈਕਸ਼ਨ ਸੈਂਟਰ ਵਿੱਚ 40, ਵੀਨ ਇੰਸਟੀਚਿਊਟ ਵਿੱਚ 66 ਤੇ ਬਾਕੀਆਂ ਅਮਰੀਕਾ ਦੀਆਂ ਹੋਰ ਵੱਖ-ਵੱਖ ਜੇਲਾਂ ਵਿੱਚ ਬੰਦ ਕੀਤਾ ਹੋਇਆ ਹੈ। ਜਾਣਕਾਰੀ ਅਨੁਸਾਰ ਇਸ ਸੂਚੀ ’ਚ ਉਨ੍ਹਾਂ ਪੰਜਾਬੀਆਂ ਦੀ ਗਿਣਤੀ ਵੀ ਕਾਫ਼ੀ ਦੱਸੀ ਜਾ ਰਹੀ ਹੈ, ਜਿਹੜੇ ਗੈਰਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਏ ਸਨ। ਮੈਕਸੀਕੋ ਦੀ ਵੱਡੀ ਸਰਹੱਦ ਅਮਰੀਕਾ ਨਾਲ ਲੱਗਦੀ ਹੈ, ਉਥੋਂ ਵੀ ਆਪਣੀਆਂ ਜ਼ਿੰਦਗੀਆਂ ਦਾਅ ’ਤੇ ਲਾ ਕੇ ਪੰਜਾਬੀ ਸਰਹੱਦ ਪਾਰ ਕਰਦੇ ਹਨ। ਦਸੂਹਾ-ਮੁਕੇਰੀਆਂ ਇਲਾਕੇ ਵਿੱਚ ਤਿੰਨ ਨੌਜਵਾਨ, ਕਪੂਰਥਲਾ ਤੇ ਅੰਮ੍ਰਿਤਸਰ ’ਚੋਂ ਵੀ ਕੁਝ ਨੌਜਵਾਨ ਅਮਰੀਕਾ ਜਾਣ ਲਈ ਰਸਤੇ ਵਿੱਚ ਹੀ ਕਿਧਰੇ ਲਾਪਤਾ ਹੋ ਗਏ ਸਨ। ਦੋ ਸਾਲ ਬਾਅਦ ਵੀ ਇਨ੍ਹਾਂ ਦੇ ਮਾਪਿਆਂ ਨੂੰ ਆਪਣੇ ਪੁੱਤਾਂ ਦਾ ਕੋਈ ਥਹੁ ਪਤਾ ਨਹੀਂ ਲੱਗਾ।

Advertisement
Advertisement
Tags :
ਅਮਰੀਕਾਡਿਪੋਰਟਤਿਆਰੀਭਾਰਤੀਆਂਵੱਲੋਂ
Advertisement