ਅਮਰੀਕੀ ਰਾਸ਼ਟਰਪਤੀ ਬਾਇਡਨ ਭਾਰਤ ਫੇਰੀ ਮੌਕੇ ਕਰੋਨਾ ਨਿਯਮਾਂ ਦੀ ਪਾਲਣਾ ਕਰਨਗੇ
11:21 AM Sep 06, 2023 IST
Advertisement
ਵਾਸ਼ਿੰਗਟਨ, 6 ਸਤੰਬਰ
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਭਾਰਤ ਅਤੇ ਵੀਅਤਨਾਮ ਦੀ ਆਪਣੀ ਆਗਾਮੀ ਫੇਰੀ ਦੌਰਾਨ ਕੋਵਿਡ-19 ਬਾਰੇ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀਡੀਸੀ) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ। ਅਮਰੀਕੀ ਰਾਸ਼ਟਰਪਤੀ ਦੀ ਪਤਨੀ ਜਿਲ ਬਾਇਡਨ (72) ਦੇ ਕਰੋਨਾ ਵਾਇਰਸ ਨਾਲ ਪੀੜਤ ਹੋਣ ਬਾਅਦ ਵ੍ਹਾਈਟ ਹਾਊਸ ਨੇ ਅੱਜ ਇਹ ਐਲਾਨ ਕੀਤਾ। ਬਾਇਡਨ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ 7 ਸਤੰਬਰ ਨੂੰ ਭਾਰਤ ਲਈ ਰਵਾਨਾ ਹੋਣਗੇ। ਉਹ 8 ਸਤੰਬਰ ਨੂੰ ਇਸ ਇਤਿਹਾਸਕ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਕਰਨ ਵਾਲੇ ਹਨ। ਇਸ ਤੋਂ ਬਾਅਦ ਉਹ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵੀਅਤਨਾਮ ਦਾ ਦੌਰਾ ਕਰਨਗੇ।
Advertisement
Advertisement