ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਕਿਰਿਆ ਮੁੜ ਸ਼ੁਰੂ ਕੀਤੀ

03:20 PM Jun 19, 2025 IST
featuredImage featuredImage
ਸੰਕੇਤਕ ਤਸਵੀਰ

ਵਾਸ਼ਿੰਗਟਨ, 19 ਜੂਨ

Advertisement

ਅਮਰੀਕੀ ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਵਿਦੇਸ਼ੀਆਂ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਮੁਅੱਤਲ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰ ਰਿਹਾ ਹੈ। ਪਰ ਹੁਣ ਸਾਰੇ ਬਿਨੈਕਾਰਾਂ ਨੂੰ ਸਰਕਾਰੀ ਸਮੀਖਿਆ ਲਈ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਅਨਲਾਕ(ਸਾਂਝਾ) ਕਰਨ ਦੀ ਲੋੜ ਹੋਵੇਗੀ। ਵਿਭਾਗ ਨੇ ਕਿਹਾ ਕਿ ਕੌਂਸਲਰ ਅਧਿਕਾਰੀ ਅਜਿਹੀਆਂ ਪੋਸਟਾਂ ਅਤੇ ਸੰਦੇਸ਼ਾਂ ’ਤੇ ਨਜ਼ਰ ਰੱਖਣਗੇ ਜਿਨ੍ਹਾਂ ਨੂੰ ਸੰਯੁਕਤ ਰਾਜ, ਸਰਕਾਰ, ਸੱਭਿਆਚਾਰ, ਸੰਸਥਾਵਾਂ ਜਾਂ ਬੁਨਿਆਦੀ ਸਿਧਾਂਤਾਂ ਪ੍ਰਤੀ ਪ੍ਰਤੀਕੂਲ ਮੰਨਿਆ ਜਾ ਸਕਦਾ ਹੈ।

ਬੁੱਧਵਾਰ ਨੂੰ ਜਾਰੀ ਕੀਤੇ ਗਏ ਇੱਕ ਨੋਟਿਸ ਵਿੱਚ ਵਿਭਾਗ ਨੇ ਕਿਹਾ ਕਿ ਉਸ ਨੇ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕਿਹਾ ਗਿਆ ਹੈ ਕਿ ਨਵੇਂ ਬਿਨੈਕਾਰ ਜੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਪਬਲਿਕ ਕਰਨ ਅਤੇ ਉਨ੍ਹਾਂ ਦੀ ਸਮੀਖਿਆ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਨੂੰ ਰੱਦ ਕੀਤਾ ਜਾ ਸਕਦਾ ਹੈ।

Advertisement

ਨੋਟਿਸ ਵਿੱਚ ਕਿਹਾ ਗਿਆ ਹੈ ਕਿ ਅਜਿਹਾ ਕਰਨ ਤੋਂ ਇਨਕਾਰ ਕਰਨਾ ਇਸ ਗੱਲ ਦਾ ਸੰਕੇਤ ਹੋ ਸਕਦਾ ਹੈ ਕਿ ਉਹ ਲੋੜ ਤੋਂ ਬਚਣ ਜਾਂ ਆਪਣੀ ਆਨਲਾਈਨ ਗਤੀਵਿਧੀ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਧਿਕਾਰੀਆਂ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਨੇ ਪਿਛਲੇ ਮਹੀਨੇ ਅਮਰੀਕਾ ਵਿੱਚ ਪੜ੍ਹਨ ਦੀ ਉਮੀਦ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਇੰਟਰਵਿਊਆਂ ਦੀ ਸਮਾਂ-ਸੂਚੀ ਨੂੰ ਅਸਥਾਈ ਤੌਰ ’ਤੇ ਰੋਕ ਦਿੱਤਾ ਸੀ, ਜਦੋਂ ਕਿ ਉਹਨਾਂ ਦੀ ਸੋਸ਼ਲ ਮੀਡੀਆ 'ਤੇ ਗਤੀਵਿਧੀ ਦੀ ਜਾਂਚ ਨੂੰ ਵਧਾਉਣ ਦੀ ਤਿਆਰੀ ਕਰ ਰਹੇ ਸਨ। -ਏਪੀ

Advertisement