ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕੀ ਸੁਰੱਖਿਆ ਸਲਾਹਕਾਰ ਕਰੇਗਾ ਭਾਰਤ ਦਾ ਦੌਰਾ

07:49 AM Jun 07, 2024 IST

ਵਾਸ਼ਿੰਗਟਨ, 6 ਜੂਨ
ਭਾਰਤ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਨਰਿੰਦਰ ਮੋਦੀ ਦੇ ਲਗਾਤਾਰ ਤੀਜੀ ਵਾਰ ਸਹੁੰ ਚੁੱਕਣ ਦੀ ਤਿਆਰੀ ਵਿਚਾਲੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਅਮਰੀਕਾ-ਭਾਰਤ ਸਾਂਝੀਆਂ ਤਰਜੀਹਾਂ ਬਾਰੇ ਨਵੀਂ ਸਰਕਾਰ ਨਾਲ ਚਰਚਾ ਕਰਨ ਵਾਸਤੇ ਨਵੀਂ ਦਿੱਲੀ ਜਾਣਗੇ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੜ ਚੁਣੇ ਜਾਣ ’ਤੇ ਵਧਾਈ ਦੇਣ ਵਾਸਤੇ ਬੁੱਧਵਾਰ ਨੂੰ ਫੋਨ ਕੀਤਾ ਅਤੇ ਇਸੇ ਦੌਰਾਨ ਦੋਵੇਂ ਆਗੂਆਂ ਵਿਚਾਲੇ ਸੁਲੀਵਨ ਦੀ ਯਾਤਰਾ ਬਾਰੇ ਚਰਚਾ ਹੋਈ। ਵ੍ਹਾਈਟ ਹਾਊਸ ਨੇ ਕਿਹਾ, ‘‘ਰਾਸ਼ਟਰਪਤੀ ਜੋਅ ਬਾਇਡਨ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਤੇ ਕੌਮੀ ਜਮਹੂਰੀ ਗੱਠਜੋੜ ਨੂੰ ਭਾਰਤ ਦੀਆਂ ਆਮ ਚੋਣਾਂ ਵਿੱਚ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ।’’
ਬਾਇਡਨ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ 65 ਕਰੋੜ ਭਾਰਤੀਆਂ ਦੇ ਹਿੱਸਾ ਲੈਣ ’ਤੇ ਉਨ੍ਹਾਂ ਦੀ ਸ਼ਲਾਘਾ ਕੀਤੀ। ਵ੍ਹਾਈਟ ਹਾਊਸ ਨੇ ਕਿਹਾ, ‘‘ਦੋਵੇਂ ਆਗੂਆਂ ਨੇ ਕੌਮੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਦੀ ਨਵੀਂ ਦਿੱਲੀ ਦੀ ਆਗਾਮੀ ਯਾਤਰਾ ਬਾਰੇ ਵੀ ਚਰਚਾ ਕੀਤੀ। ਇਸ ਯਾਤਰਾ ਦੌਰਾਨ ਨਵੀਂ ਸਰਕਾਰ ਦੇ ਨਾਲ ਭਰੋਸੇਯੋਗ, ਰਣਨੀਤਕ ਤਕਨਾਲੋਜੀ ਭਾਈਵਾਲੀ ਸਣੇ ਅਮਰੀਕੀ-ਭਾਰਤੀ ਤਰਜੀਹਾਂ ਬਾਰੇ ਗੱਲਬਾਤ ਕੀਤੀ ਜਾਵੇਗੀ।’’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਇਡਨ ਦੇ ਵਧਾਈ ਸੁਨੇਹੇ ਦੇ ਜਵਾਬ ਵਿੱਚ ਕਿਹਾ, ‘‘ਮੇਰੇ ਦੋਸਤ ਰਾਸ਼ਟਰਪਤੀ ਜੋਅ ਬਾਇਡਨ ਦਾ ਫੋਨ ਆਇਆ, ਜਿਸ ਨਾਲ ਮੈਨੂੰ ਕਾਫੀ ਖੁਸ਼ੀ ਹੋਈ। ਮੈਂ ਉਨ੍ਹਾਂ ਦੇ ਵਧਾਈ ਸੁਨੇਹੇ ਅਤੇ ਭਾਰਤੀ ਲੋਕਤੰਤਰ ਪ੍ਰਤੀ ਉਨ੍ਹਾਂ ਦੇ ਸਨਮਾਨ ਲਈ ਧੰਨਵਾਦ ਕਰਦਾ ਹਾਂ।’’ ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ, ‘‘ਉਨ੍ਹਾਂ ਦੱਸਿਆ ਕਿ ਭਾਰਤ-ਅਮਰੀਕਾ ਆਲਮੀ ਸਾਂਝੇਦਾਰੀ ਆਉਣ ਵਾਲੇ ਸਾਲਾਂ ਵਿੱਚ ਨਵੀਆਂ ਉਪਲਬਧੀਆਂ ਹਾਸਲ ਕਰਨ ਵਾਸਤੇ ਤਿਆਰ ਹੈ। ਸਾਡੀ ਸਾਂਝੇਦਾਰੀ ਮਨੁੱਖਤਾ ਦੀ ਭਲਾਈ ਅਤੇ ਆਲਮੀ ਪੱਧਰ ’ਤੇ ਸਭ ਦੇ ਭਲੇ ਲਈ ਇਕ ਸ਼ਕਤੀ ਬਣੀ ਰਹੇਗੀ।’’ ਸੁਲੀਵਨ ਦੀ ਭਾਰਤ ਯਾਤਰਾ ਦੀ ਤਰੀਕ ਦਾ ਐਲਾਨ ਫਿਲਹਾਲ ਨਹੀਂ ਕੀਤਾ ਗਿਆ ਹੈ। -ਪੀਟੀਆਈ

Advertisement

Advertisement