ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕਾ: ਸੜਕ ਹਾਦਸੇ ’ਚ ਭਾਰਤੀ ਮੂਲ ਦੇ ਤਿੰਨ ਵਿਦਿਆਰਥੀ ਹਲਾਕ

07:01 AM May 23, 2024 IST

ਵਾਸ਼ਿੰਗਟਨ, 22 ਮਈ
ਅਮਰੀਕੀ ਸੂਬੇ ਜੌਰਜੀਆ ’ਚ ਇੱਕ ਭਿਆਨਕ ਸੜਕ ਹਾਦਸੇ ’ਚ ਤੇਜ਼ ਰਫ਼ਤਾਰ ਕਾਰ ਪਲਟ ਜਾਣ ਕਾਰਨ ਤਿੰਨ ਭਾਰਤੀ-ਅਮਰੀਕੀ ਵਿਦਿਆਰਥੀਆਂ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਪੁਲੀਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਸ਼੍ਰੀਆ ਅਵਸਾਰਲਾ, ਅਨਵੀ ਸ਼ਰਮਾ ਅਤੇ ਆਰੀਅਨ ਜੋਸ਼ੀ ਵਜੋਂ ਹੋਈ ਹੈ ਜੋ ਪਿਛਲੇ ਹਫ਼ਤੇ ਅਲਫਾਰੇਟਾ ’ਚ ਵੈਸਟਸਾਈਡ ਪਾਰਕਵੇਅ ’ਤੇ ਹਾਦਸੇ ਦਾ ਸ਼ਿਕਾਰ ਹੋਏ ਵਾਹਨ ’ਚ ਸਵਾਰ ਸਨ। ਮੌਕੇ ’ਤੇ ਮੌਜੂਦ ਸਬੂਤਾਂ ਦੇ ਆਧਾਰ ’ਤੇ ਇਹ ਮੰਨਿਆ ਜਾ ਰਿਹਾ ਹੈ ਕਿ ਕਾਰ ਬੇਕਾਬੂ ਹੋਣ ਮਗਰੋਂ ਪਲਟ ਗਈ। ਕਾਰ ’ਚ ਸਵਾਰ ਦੋ ਜਣਿਆਂ ਜੋਸ਼ੀ ਤੇ ਅਵਸਾਰਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਸ਼ਰਮਾ ਨੇ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਜ਼ਖ਼ਮੀਆਂ ਦੀ ਪਛਾਣ ਜੌਰਜੀਆ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਵਾਹਨ ਚਾਲਕ ਰਿਤਵਕ ਸੋਮਪੱਲੀ ਤੇ ਵਿਦਿਆਰਥੀ ਮੁਹੰਮਦ ਲਿਆਕਤ ਵਜੋਂ ਹੋਈ ਹੈ। -ਪੀਟੀਆਈ

Advertisement

Advertisement
Advertisement