ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਲੇਰਕੋਟਲਾ ’ਚ ਪੋਲੀਥੀਨ ਦੀ ਵਰਤੋਂ ਤੇ ਵਿੱਕਰੀ ਜ਼ੋਰਾਂ ’ਤੇ

06:37 AM Apr 19, 2024 IST
ਮਾਲੇਰਕੋਟਲਾ ’ਚ ਵਿਕਣ ਲਈ ਰੱਖੇ ਪੋਲੀਥੀਨ ਦੇ ਲਿਫ਼ਾਫ਼ੇ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 18 ਅਪਰੈਲ
ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਦੇ ਬਾਵਜੂਦ ਮਾਲੇਰਕੋਟਲਾ ਨਗਰ ਕੌਂਸਲ ਖੇਤਰ ਵਿੱਚ ਪੋਲੀਥੀਨ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਿੱਕਰੀ ਅਤੇ ਵਰਤੋਂ ਕੀਤੀ ਜਾ ਰਹੀ ਹੈ। ਇਸ ਨਾਲ ਨਾ ਸਿਰਫ਼ ਵਾਤਾਵਰਨ ਅਤੇ ਆਮ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈ ਰਿਹਾ ਹੈ, ਸਗੋਂ ਸ਼ਹਿਰ ’ਚ ਘੁੰਮਦੇ ਬੇਸਹਾਰਾ ਪਸ਼ੂ ਵੀ ਇਨ੍ਹਾਂ ਦਾ ਸੇਵਨ ਕਰ ਕੇ ਮੌਤ ਦਾ ਸ਼ਿਕਾਰ ਹੋ ਰਹੇ ਹਨ ਪਰ ਜ਼ਿੰਮੇਵਾਰ ਅਧਿਕਾਰੀ ਇਸ ਵੱਲ ਕੋਈ ਖ਼ਾਸ ਤਵੱਜੋ ਨਹੀਂ ਦੇ ਰਹੇ। ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਘਰਾਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਤੋਂ ਪੈਦਾ ਹੋਣ ਵਾਲੇ ਕੂੜੇ ਦਾ ਕਰੀਬ ਚੌਥਾ ਹਿੱਸਾ ਸਿਰਫ਼ ਪੋਲੀਥੀਨ ਅਤੇ ਸਿੰਗਲ ਯੂਜ਼ ਪਲਾਸਟਿਕ ਦਾ ਹੁੰਦਾ ਹੈ। ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਕੂੜੇ ਦੇ ਢੇਰਾਂ ਵਿੱਚ ਜ਼ਿਆਦਾਤਰ ਪੋਲੀਥੀਨ ਦੇ ਲਿਫ਼ਾਫ਼ੇ ਹੀ ਨਜ਼ਰ ਆ ਰਹੇ ਹਨ। ਲਾਵਾਰਿਸ ਪਸ਼ੂ ਇਸ ਦਾ ਸੇਵਨ ਕਰ ਰਹੇ ਹਨ। ਸ਼ਹਿਰ ਦੀ ਸਬਜ਼ੀ ਮੰਡੀ, ਸਬਜ਼ੀ ਦੀਆਂ ਰੇਹੜੀਆਂ, ਫੜ੍ਹੀਆਂ ,ਹਲਵਾਈਆਂ ਦੀਆਂ ਦੁਕਾਨਾਂ, ਫਾਸਟ ਫੂਡ, ਦੁੱਧ ਦੀਆਂ ਡੇਅਰੀਆਂ, ਜਨਰਲ ਸਟੋਰਾਂ, ਕਰਿਆਨੇ ਦੀਆਂ ਦੁਕਾਨਾਂ ਅਤੇ ਹੋਰ ਦੁਕਾਨਾਂ ‘ਤੇ ਇਨ੍ਹਾਂ ਦੀ ਅੰਨ੍ਹੇਵਾਹ ਵਰਤੋਂ ਕੀਤੀ ਜਾ ਰਹੀ ਹੈ। ਪ੍ਰਸ਼ਾਸਨਿਕ ਢਿੱਲ ਕਾਰਨ ਇਨ੍ਹਾਂ ਦੀ ਵਿੱਕਰੀ ਵੀ ਬਾਜ਼ਾਰਾਂ ਵਿੱਚ ਜ਼ੋਰਾਂ ’ਤੇ ਚੱਲ ਰਹੀ ਹੈ। ਇਸ ਸਬੰਧੀ ਜ਼ਿੰਮੇਵਾਰ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨਿਯਮਤ ਨਿਗਰਾਨੀ ਨਹੀਂ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਪੋਲੀਥੀਨ ਅਜਿਹਾ ਉਤਪਾਦ ਹੈ, ਜਿਸ ਨੂੰ ਮਿੱਟੀ ਵਿੱਚ ਪਾਏ ਜਾਣ ਵਾਲੇ ਸੂਖਮ ਜੀਵ ਵੀ ਸਾੜਨ ਦੇ ਸਮਰੱਥ ਨਹੀਂ ਹਨ। ਇਸ ਕਾਰਨ ਜ਼ਮੀਨ ਬੰਜਰ ਹੋ ਜਾਂਦੀ ਹੈ। ਪੋਲੀਥੀਨ ਮਿੱਟੀ ਵਿੱਚ ਮਿਲ ਜਾਣ ਨਾਲ ਵੀ ਨਸ਼ਟ ਨਹੀਂ ਹੁੰਦਾ।
ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਪੋਲੀਥੀਨ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਪਾਬੰਦੀਸ਼ੁਦਾ ਪਦਾਰਥਾਂ ਦੀ ਵਰਤੋਂ ਅਤੇ ਵਿੱਕਰੀ ਵਿਰੁੱਧ ਕਾਰਵਾਈ ਕਰਨ ਲਈ ਮੁਹਿੰਮ ਜਾਰੀ ਹੈ।

Advertisement

Advertisement
Advertisement