For the best experience, open
https://m.punjabitribuneonline.com
on your mobile browser.
Advertisement

ਨਹਿਰੀ ਪਾਣੀ ਦੀ ਵਰਤੋਂ ਨਾਲ ਧਰਤੀ ਹੇਠਲਾ ਪਾਣੀ ਬਚੇਗਾ: ਰਾਏ

06:39 AM Jul 01, 2024 IST
ਨਹਿਰੀ ਪਾਣੀ ਦੀ ਵਰਤੋਂ ਨਾਲ ਧਰਤੀ ਹੇਠਲਾ ਪਾਣੀ ਬਚੇਗਾ  ਰਾਏ
ਨਹਿਰੀ ਪਾਣੀ ਲਈ ਪਾਈਆਂ ਜਾ ਰਹੀਆਂ ਪਾਈਪਾਂ। -ਫੋਟੋ: ਸੂਦ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 30 ਜੂਨ
ਵਿਧਾਇਕ ਲਖਵੀਰ ਸਿੰਘ ਰਾਏ ਨੇ ਪਿੰਡ ਰਿਉਂਣਾ ਉਚਾ ਅਤੇ ਰਿਉਣਾ ਭੋਲਾ ਦੀ 150 ਏਕੜ ਦੇ ਕਰੀਬ ਜ਼ਮੀਨ ਨੂੰ 35 ਲੱਖ ਦੀ ਲਾਗਤ ਨਾਲ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਪਾਈਪ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਜੇ ਕਿਸਾਨ ਖ਼ੁਸ਼ਹਾਲ ਹੋਵੇਗਾ ਤਾਂ ਸਾਡਾ ਪੰਜਾਬ ਵੀ ਖੁਸ਼ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਨਹਿਰ ਪਾਣੀ ਦੀ ਵਰਤੋਂ ਨਾਲ ਧਰਤੀ ਹੇਠਲਾ ਪਾਣੀ ਬਚੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਦੁਭਾਲੀ, ਖੇੜਾ ਅਤੇ ਹੰਸਾਲੀ ਆਦਿ ਪਿੰਡਾਂ ਵਿੱਚ ਰਜਿੰਦਰਗੜ੍ਹ ਮਾਈਨਰ ਵਿੱਚੋਂ 480 ਏਕੜ ਫ਼ਸਲ ਨੂੰ ਪਾਣੀ ਦੇਣ ਲਈ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਪਾਈਪ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਜੋ ਜਲਦੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਨਾਲ ਮੋਟਰਾਂ ’ਤੇ ਘੱਟ ਲੋੜ ਪਵੇਗਾ ਅਤੇ ਬਿਜਲੀ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਹਰ ਸਮੇਂ ਹਾਜ਼ਰ ਹੈ। ਇਸ ਮੌਕੇ ਬਹਾਦਰ ਖਾਨ ਪੀਏ, ਜਗਜੀਤ ਸਿੰਘ ਰਿਓਣਾ, ਗੱਜਣ ਸਿੰਘ ਅਤੇ ਦੀਪ ਕੁਮਾਰ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×