ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਯੂ ਸਥਿਤ ਦੁਕਾਨਾਂ ਵਿੱਚ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ

07:29 AM Jul 03, 2024 IST
ਦੁਕਾਨਾਂ ਲਈ ਘਰੇਲੂ ਰਸੋਈ ਗੈਸ ਦੇ ਸਿਲੰਡਰ ਸਪਲਾਈ ਕਰਦੇ ਹੋਏ ਗੈਸ ਏਜੰਸੀ ਦੇ ਕਾਮੇ।

ਕੁਲਦੀਪ ਸਿੰਘ
ਚੰਡੀਗੜ੍ਹ, 2 ਜੁਲਾਈ
ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟਸ ਸੈਂਟਰ ਵਿੱਚ ਖਾਣ-ਪੀਣ ਦੀਆਂ ਦੁਕਾਨਾਂ ਵਿੱਚ ਵਪਾਰਕ ਗੈਸ ਸਿਲੰਡਰਾਂ ਦੀ ਬਜਾਇ ਘਰੇਲੂ ਰਸੋਈ ਗੈਸ ਦੇ ਸਿਲੰਡਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਅਜਿਹਾ ਕਰ ਕੇ ਦੁਕਾਨਦਾਰ ਸ਼ਰ੍ਹੇਆਮ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ ਪਰ ਵਿਭਾਗ ਅਤੇ ’ਵਰਸਿਟੀ ਅਥਾਰਟੀ ਇਸ ਪਾਸੇ ਧਿਆਨ ਨਹੀਂ ਦੇ ਰਹੇ। ਜਾਣਕਾਰੀ ਮੁਤਾਬਕ ਵਪਾਰਕ ਗੈਸ ਸਿਲੰਡਰ ਦੀ ਕੀਮਤ ਘਰੇਲੂ ਗੈਸ ਸਿਲੰਡਰ ਤੋਂ ਕਾਫ਼ੀ ਜ਼ਿਆਦਾ ਹੁੰਦੀ ਹੈ ਜਿਸ ਕਰ ਕੇ ਵਧੇਰੇ ਦੁਕਾਨਦਾਰ ਘਰੇਲੂ ਗੈਸ ਹੀ ਵਰਤਦੇ ਹਨ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਗਰੀਬਾਂ ਦੇ ਘਰਾਂ ਵਿੱਚ ਚੁੱਲ੍ਹਾ ਬਾਲਣ ਲਈ ਸਬਸਿਡੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਅਮੀਰ ਲੋਕਾਂ ਨੂੰ ਸਬਸਿਡੀ ਛੱਡਣ ਦੀ ਅਪੀਲ ਕੀਤੀ ਜਾਂਦੀ ਹੈ। ਪਰ ਜਿਸ ਤਰ੍ਹਾਂ ਦੁਕਾਨਦਾਰਾਂ ਵੱਲੋਂ ਘਰੇਲੂ ਸਿਲੰਡਰਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਉਸ ਨਾਲ ਸਬਸਿਡੀ ਮੁਹਿੰਮ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਜੇ ਸਾਰੇ ਵਪਾਰਕ ਅਦਾਰੇ ਵਪਾਰਕ ਗੈਸ ਸਿਲੰਡਰ ਦੀ ਵਰਤੋਂ ਕਰਦੇ ਹਨ ਤਾਂ ਇਸ ਨਾਲ ਸਰਕਾਰ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਦੁਕਾਨਾਂ ’ਤੇ ਸੈਕਟਰ-11 ਸਥਿਤ ਗੈਸ ਏਜੰਸੀ ਵੱਲੋਂ ਘਰੇਲੂ ਗੈਸ ਸਿਲੰਡਰ ਹੀ ਸਪਲਾਈ ਕੀਤੇ ਜਾ ਰਹੇ ਹਨ।

Advertisement

ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇਗੀ: ਮਨੋਜ ਕੁਮਾਰ

ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਮਨੋਜ ਕੁਮਾਰ ਨੇ ਕਿਹਾ ਕਿ ਜੇ ਸਟੂਡੈਂਟਸ ਸੈਂਟਰ ਵਿੱਚ ਦੁਕਾਨਾਂ ਉਤੇ ਘਰੇਲੂ ਗੈਸ ਦੇ ਸਿਲੰਡਰ ਵਰਤੇ ਜਾ ਰਹੇ ਹਨ ਤਾਂ ਚੈਕਿੰਗ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement