ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਟੀ ਪ੍ਰਸ਼ਾਸਨ ਨੇ ਛੇ ਚਾਰਜਿੰਗ ਸਟੇਸ਼ਨ ਸ਼ੁਰੂ ਕੀਤੇ

08:51 AM May 23, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਮਈ
ਯੂਟੀ ਪ੍ਰਸ਼ਾਸਨ ਵੱਲੋਂ ਸਿਟੀ ਬਿਊਟੀਫੁੱਲ ਨੂੰ ਪ੍ਰਦੂਸ਼ਣ ਮੁਕਤ ਰੱਖਣ ਲਈ ‘ਮਾਡਲ ਈਵੀ ਸਿਟੀ’ ਵਜੋਂ ਪ੍ਰਫੁੱਲਤ ਕਰਨ ਲਈ ਸ਼ਹਿਰ ਦੇ ਲੋਕਾਂ ਨੂੰ ਇਲੈਕਟ੍ਰਿਕ ਵਾਹਨ ਦੀ ਖ਼ਰੀਦੋ-ਫ਼ਰੋਖ਼ਤ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਆਖ਼ਰਕਾਰ ਡੇਢ ਸਾਲ ਬਾਅਦ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਛੇ ਇਲੈਕਟ੍ਰਿਕ ਵਾਹਨ ਚਾਰਜਿੰਗ ਸਟੇਸ਼ਨ ਸ਼ੁਰੂ ਕਰ ਦਿੱਤੇ ਹਨ। ਇਹ ਚਾਰਜਿੰਗ ਸਟੇਸ਼ਨ ਸੈਕਟਰ-44 ਸੀ, ਸੈਕਟਰ-44 ਡੀ, ਸੈਕਟਰ-43 ਬੀ, ਸੈਕਟਰ-7, ਮਨੀਮਾਜਰਾ ਤੇ ਸੁਖਨਾ ਝੀਲ ’ਤੇ ਸਪੋਰਟਸ ਕਲੱਬ ਵਿੱਚ ਸਥਿਤ ਕੀਤੇ ਗਏ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਕ ਮਹੀਨੇ ਵਿੱਚ ਸ਼ਹਿਰ ’ਚ 34 ਹੋਰ ਚਾਰਜਿੰਗ ਸਟੇਸ਼ਨ ਸ਼ੁਰੂ ਕਰ ਦਿੱਤੇ ਜਾਣਗੇ। ਹਾਲਾਂਕਿ ਸ਼ਹਿਰ ਵਿੱਚ ਪਹਿਲਾਂ ਪ੍ਰਾਈਵੇਟ ਕੰਪਨੀਆਂ ਵੱਲੋਂ 9 ਚਾਰਜਿੰਗ ਸਟੇਸ਼ਨ ਸ਼ੁਰੂ ਕੀਤੇ ਜਾ ਚੁੱਕੇ ਸਨ, ਪਰ ਸਰਕਾਰੀ ਖੇਤਰ ’ਚ ਪਹਿਲੀ ਵਾਰ ਛੇ ਚਾਰਜਿੰਗ ਸਟੇਸ਼ਨ ਸ਼ੁਰੂ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਇਹ ਚਾਰਜਿੰਗ ਸਟੇਸ਼ਨ ਨਵੰਬਰ 2022 ’ਚ ਸਥਾਪਿਤ ਕੀਤੇ ਗਏ ਸਨ, ਜੋ ਹਾਲੇ ਤੱਕ ਸ਼ੁਰੂ ਨਹੀਂ ਕੀਤੇ ਗਏ। ਇਸ ਬਾਰੇ ਯੂਟੀ ਪ੍ਰਸ਼ਾਸਨ ਪਿਛਲੇ ਡੇਢ ਸਾਲ ਤੋਂ ਚਾਰਜਿੰਗ ਸਟੇਸ਼ਨ ਸ਼ੁਰੂ ਕਰਨ ਲਈ ਕੋਸ਼ਿਸ਼ ਕਰ ਰਿਹਾ ਹੈ। ਇਸ ਬਾਰੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਵੀ 8 ਮਾਰਚ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਇਹ ਸਟੇਸ਼ਨ ਮਾਰਚ ਦੇ ਆਖੀਰ ਤੱਕ ਸ਼ੁਰੂ ਕਰਨ ਦਾ ਦਾਅਵਾ ਕੀਤਾ ਸੀ। ਉਸ ਦੇ ਬਾਵਜੂਦ ਇਹ ਚਾਰਜਿੰਗ ਸਟੇਸ਼ਨ ਸ਼ੁਰੂ ਨਾ ਹੋ ਸਕੇ। ਆਖ਼ਰਕਾਰ ਯੂਟੀ ਪ੍ਰਸ਼ਾਸਨ ਨੇ ਮਈ ਦੇ ਆਖ਼ੀਰ ਵਿੱਚ 6 ਚਾਰਜ਼ਿੰਗ ਸਟੇਸ਼ਨ ਸ਼ੁਰੂ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਯੂਟੀ ਪ੍ਰਸ਼ਾਸਨ ਨੇ 20 ਸਤੰਬਰ 2022 ਨੂੰ ਆਪਣੀ ਇਲੈਕਟ੍ਰਿਕ ਵਾਹਨ ਨੀਤੀ ਨੂੰ ਨੋਟੀਫਾਈ ਕੀਤਾ ਸੀ, ਜਿਸ ਦੇ ਉਦੇਸ਼ ਨਾਲ ਚੰਡੀਗੜ੍ਹ ਨੂੰ ਇਕ ‘ਮਾਡਲ ਈਵੀ ਸਿਟੀ’ ਬਣਾਉਣ ਦੇ ਉਦੇਸ਼ ਨਾਲ ਪ੍ਰਚਾਰਿਆ ਗਿਆ ਸੀ।

Advertisement

Advertisement
Advertisement