ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਪਹਿਲੀ ਵਾਰ ਪਹੁੰਚੇ ਸਕੱਤਰੇਤ

06:43 AM Aug 11, 2024 IST
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਅਗਸਤ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਅੱਜ ਸ਼ਨਿਚਰਵਾਰ ਨੂੰ ਛੁੱਟੀ ਵਾਲੇ ਦਿਨ ਪਹਿਲੀ ਵਾਰ ਸੈਕਟਰ-9 ਵਿੱਚ ਸਥਿਤ ਯੂਟੀ ਸਕੱਤਰੇਤ ਵਿੱਚ ਪਹੁੰਚੇ। ਸ੍ਰੀ ਕਟਾਰੀਆ ਨੇ ਪਹਿਲਾਂ ਯੂਟੀ ਸਕੱਤਰੇਤ ਦਾ ਦੌਰਾ ਕੀਤਾ, ਉਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾਂ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦਾ ਪਹਿਲੀ ਵਾਰ ਸਕੱਤਰੇਤ ਪਹੁੰਚਣ ’ਤੇ ਚੰਡੀਗੜ੍ਹ ਪੁਲੀਸ ਨੇ ਗਾਰਡ ਆਫ ਆਨਰ ਨਾਲ ਸਵਾਗਤ ਕੀਤਾ। ਇਸ ਮੌਕੇ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ, ਡੀਜੀਪੀ ਸੁਰਿੰਦਰ ਸਿੰਘ ਯਾਦਵ ਅਤੇ ਹੋਰ ਅਧਿਕਾਰੀ ਮੌਜੂਦ ਰਹੇ।
ਸ੍ਰੀ ਕਟਾਰੀਆ ਨੇ ਸਾਰੇ ਅਧਿਕਾਰੀਆਂ ਨੂੰ ਸਮਾਜਿਕ ਤੇ ਆਰਥਿਕ ਸਥਿਤੀ ਸਣੇ ਕਿਸੇ ਕਿਸਮ ਦੀ ਪਰਵਾਹ ਕੀਤੇ ਬਿਨਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਲੋਕ ਸੇਵਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਸੇ ਵੀ ਮੁਸ਼ਕਲ ਸਥਿਤੀ ਵਿੱਚ ਪਿੱਛੇ ਹਟਣ ਦੀ ਥਾਂ ਅੱਗੇ ਵਧ ਕੇ ਸਾਹਮਣਾ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਦੀ ਮੁੱਖ ਜ਼ਿੰਮੇਵਾਰੀ ਲੋਕ ਸੇਵਾ ਦੀ ਹੁੰਦੀ ਹੈ। ਇਸ ਲਈ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਮੌਜੂਦ ਰਹਿਣਾ ਚਾਹੀਦਾ ਹੈ।
ਯੂਟੀ ਦੇ ਪ੍ਰਸ਼ਾਸਕ ਨੇ ਅਧਿਕਾਰੀਆਂ ਨੂੰ ਟੀਮ ਵਰਕ ਨਾਲ ਕੰਮ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗ ਵਿੱਚ ਸਮੇਂ-ਸਮੇਂ ’ਤੇ ਮੀਟਿੰਗਾਂ ਕਰਨ ਅਤੇ ਵਿਭਾਗੀ ਕੰਮਾਂ ਦੀ ਸਮੀਖਿਆ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮਾਂ ਦਾ ਸਮੇਂ ਸਿਰ ਨਿਬੇੜਾ ਕੀਤਾ ਜਾਵੇ, ਜੇ ਕਿਸੇ ਕੰਮ ਨੂੰ ਦੇਰੀ ਹੁੰਦੀ ਹੈ ਤਾਂ ਉਸ ਅਧਿਕਾਰੀ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਲੋਕ ਸੇਵਾ ਵਿੱਚ ਹਰ ਸਮੇਂ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ।

Advertisement

ਸਕੱਤਰੇਤ ਵਿੱਚ ਲੱਗੇਗੀ ਸ਼ਿਕਾਇਤ ਪੇਟੀ

ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸੈਕਟਰ-9 ਵਿਚ ਸ਼ਿਕਾਇਤ ਪੇਟੀ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਿਕਾਇਤ ਪੇਟੀ ਵਿੱਚ ਆਉਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਬੇੜਾ ਕੀਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਯੂਟੀ ਸਕੱਤਰੇਤ ਦੀ ਪੁਰਾਣੀ ਇਮਾਰਤ ਵਿੱਚ ਸ਼ਿਕਾਇਤ ਪੇਟੀ ਲਗਾਈ ਗਈ ਸੀ, ਪਰ ਨਵੀਂ ਇਮਾਰਤ ਵਿੱਚ ਸ਼ਿਕਾਇਤ ਪੇਟੀ ਨਹੀਂ ਲਗਾਈ ਗਈ।

Advertisement
Advertisement