ਉੱਤਰ ਪ੍ਰਦੇਸ਼: ਬਾਰਾਬੰਕੀ ’ਚ ਬਹੁਮੰਜ਼ਿਲਾ ਇਮਾਰਤ ਢਹਿਣ ਕਾਰਨ 2 ਮੌਤਾਂ, 10 ਜ਼ਖ਼ਮੀ
11:51 AM Sep 04, 2023 IST
ਬਾਰਾਬੰਕੀ, 4 ਸਤੰਬਰ
ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੇ ਫਤਿਹਪੁਰ ਖਾਨਾ ਇਲਾਕੇ ਵਿੱਚ ਅੱਜ ਤੜਕੇ ਸਵਾ ਤਿੰਨ ਵਜੇ ਦੇ ਕਰੀਬ ਬਹੁਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਜ਼ਖ਼ਮੀ ਹੋ ਗਏ। ਪੁਲੀਸ ਨੇ ਅਨੁਸਾਰ ਤਿੰਨ ਵਿਅਕਤੀ ਮਲਬੇ ਹੇਠ ਦੱਬੇ ਹੋਏ ਹਨ, ਜਿਨ੍ਹਾਂ ਨੂੰ ਕੱਢਣ ਲਈ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀਆਂ ਟੀਮਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Advertisement
Advertisement