ਉੱਤਰ ਪ੍ਰਦੇਸ਼: ਟਰੱਕ ਦੀ ਲਪੇਟ ’ਚ ਆਉਣ ਕਾਰਨ 4 ਹਲਾਕ, 18 ਜ਼ਖਮੀ
02:49 PM Jun 16, 2024 IST
ਗਾਜ਼ੀਆਬਾਦ, 16 ਜੂਨ
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਅਧੀਨ ਮੁਰਾਦਨਗਰ ਥਾਣਾ ਖੇਤਰ ’ਚ ਅੱਜ ਸਵੇਰੇ ਇਕ ਟਰੱਕ ਦੀ ਟੱਕਰ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ 18 ਹੋਰ ਜ਼ਖਮੀ ਹੋ ਗਏ। ਏਡੀਸੀਪੀ (ਟਰੈਫਿਕ) ਵੀਰੇਂਦਰ ਕੁਮਾਰ ਨੇ ਦੱਸਿਆ ਕਿ ਇੱਕ ਵਾਹਨ ਇੱਟਾਂ ਵਾਲੇ ਭੱਠੇ ਦੇ ਮਜ਼ਦੂਰਾਂ ਨੂੰ ਲੈ ਕੇ ਪੈਰੀਫਿਰਲ ਐਕਸਪ੍ਰੈੱਸਵੇਅ ਰਾਹੀਂ ਸੋਨੀਪਤ ਤੋਂ ਹਰਦੋਈ ਵੱਲ ਜਾ ਰਿਹਾ ਸੀ ਤੇ ਵਾਹਨ ਰਸਤੇ ’ਚ ਰੁਕਿਆ ਹੋਇਆ ਸੀ। ਇਸ ਦੌਰਾਨ ਪਿੱਛੋਂ ਆਏ ਟਰੱਕ ਨੇ ਖੜ੍ਹੇ ਵਾਹਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵਾਹਨ ਪਲਟ ਗਿਆ ਤੇ ਚਾਰ ਜਣਿਆਂ ਦੀ ਮੌਤ ਹੋ ਗਈ। ਹਾਦਸੇ ’ਚ 18 ਹੋਰ ਵਿਅਕਤੀ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ ਅਤੇ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ
Advertisement
Advertisement
Advertisement