For the best experience, open
https://m.punjabitribuneonline.com
on your mobile browser.
Advertisement

ਉੱਤਰ ਪ੍ਰਦੇਸ਼: ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਪੰਜਾਬ ਲਿਜਾ ਰਹੀ ਐਂਬੂਲੈਂਸ ਨੂੰ ਹਾਦਸਾ

09:24 AM Dec 25, 2024 IST
ਉੱਤਰ ਪ੍ਰਦੇਸ਼  ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਪੰਜਾਬ ਲਿਜਾ ਰਹੀ ਐਂਬੂਲੈਂਸ ਨੂੰ ਹਾਦਸਾ
ਪੀਲੀਭੀਤ ਵਿੱਚ ਮੁਕਾਬਲੇ ਦੌਰਾਨ ਮਾਰੇ ਗਏ ਵਰਿੰਦਰ ਿਸੰਘ, ਗੁਰਵਿੰਦਰ ਿਸੰਘ ਤੇ ਜਸ਼ਨਪ੍ਰੀਤ ਿਸੰਘ ਅਤੇ (ਹੇਠਾਂ) ਘਟਨਾ ਸਥਾਨ ਤੋਂ ਬਰਾਮਦ ਹੋਏ ਹਥਿਆਰ। -ਫੋਟੋਆਂ: ਪੀਟੀਆਈ
Advertisement

ਰਾਮਪੁਰ, 25 ਦਸੰਬਰ

Advertisement

ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਦੇ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਪੰਜਾਬ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਗੁਰਦਾਸਪੁਰ ਵਿੱਚ ਹੋਏ ਗ੍ਰਨੇਡ ਹਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਤਿੰਨ ਸ਼ੱਕੀ ਦਹਿਸ਼ਤਗਰਦ ਯੂਪੀ ਦੇ ਜ਼ਿਲ੍ਹਾ ਪੀਲੀਭੀਤ ਵਿੱਚ ਉੱਤਰ ਪ੍ਰਦੇਸ਼ ਤੇ ਪੰਜਾਬ ਪੁਲੀਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ ਵਿੱਚ ਮਾਰੇ ਗਏ ਸਨ।

Advertisement

ਅਧਿਕਾਰੀਆਂ ਨੇ ਦੱਸਿਆ ਕਿ ਐਂਬੂਲੈਂਸ ਨਾਲ ਟੱਕਰ ਦੀ ਘਟਨਾ ਮੰਗਲਵਾਰ ਰਾਤ ਨੂੰ ਰਾਮਪੁਰ ਬਾਈਪਾਸ ’ਤੇ ਵਾਪਰੀ ਤੇ ਇਸ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ ਪਰ ਐਂਬੂਲੈਂਸ ਖਰਾਬ ਹੋ ਗਈ। ਇਸ ਤੋਂ ਬਾਅਦ ਲਾਸ਼ਾਂ ਨੂੰ ਕਿਸੇ ਹੋਰ ਵਾਹਨ 'ਚ ਲਿਜਾਇਆ ਗਿਆ।

ਰਾਮਪੁਰ ਜ਼ਿਲ੍ਹੇ ਦੇ ਪੁਲੀਸ ਸੁਪਰਡੈਂਟ ਵਿਦਿਆਸਾਗਰ ਮਿਸ਼ਰਾ ਨੇ ਦੱਸਿਆ ਕਿ ਪੀਲੀਭੀਤ ਤੋਂ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਲੈ ਕੇ ਪੰਜਾਬ ਜਾ ਰਹੀ ਐਂਬੂਲੈਂਸ ਨੂੰ ਮੰਗਲਵਾਰ ਦੇਰ ਰਾਤ ਰਾਮਪੁਰ ਬਾਈਪਾਸ ’ਤੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਰਾਮਪੁਰ ਪੁਲੀਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਨੁਕਸਾਨੇ ਵਾਹਨ ਤੋਂ ਦੂਜੀ ਐਂਬੂਲੈਂਸ 'ਚ ਲਿਜਾਇਆ ਗਿਆ। ਪੀਟੀਆਈ

Advertisement
Author Image

Puneet Sharma

View all posts

Advertisement