ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉੱਤਰ ਪ੍ਰਦੇਸ਼: ਕਾਰ ਦੀ ਟਰਾਲੇ ਨਾਲ ਟੱਕਰ, ਤਿੰਨ ਹਲਾਕ

07:35 AM Nov 11, 2024 IST

ਉਨਾਓ: ਇੱਥੇ ਆਗਰਾ-ਲਖਨਊ ਐਕਸਪ੍ਰੈੱਸ ਵੇਅ ’ਤੇ ਇੱਕ ਕਾਰ ਦੀ ਸੜਕ ’ਤੇ ਖੜ੍ਹੇ ਟਰਾਲੇ ਨਾਲ ਟੱਕਰ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਹਸਨਗੰਜ ਦੇ ਐੱਸਐਚਓ ਚੰਦਰਕਾਂਤ ਮਿਸ਼ਰਾ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 7.30 ਵਜੇ ਮਟਿਆਰੀ ਪਿੰਡ ਨੇੜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਸੰਜੈ ਕੁਮਾਰ ਸਿੰਘ (50), ਗੌਰਵ ਕੁਮਾਰ (35) ਅਤੇ ਸੌਰਭ ਕੁਮਾਰ (30) ਵਜੋਂ ਹੋਈ ਹੈ। ਇਹ ਗਾਜ਼ੀਆਬਾਦ ਤੋਂ ਬਿਹਾਰ ਦੇ ਗਯਾ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਸੜਕ ’ਤੇ ਖੜ੍ਹੇ ਟਰਾਲੇ ਨਾਲ ਜਾ ਟਕਰਾਈ। ਪੁਲੀਸ ਨੇ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਉੱਤਰ ਪ੍ਰਦੇਸ਼ ਐਕਸਪ੍ਰੈਸਵੇਅ ਇੰਡਸਟਰੀਅਲ ਡਿਵੈਲਪਮੈਂਟ ਅਥਾਰਟੀ ਦੇ ਕਰਮਚਾਰੀਆਂ ਨੇ ਤਿੰਨਾਂ ਨੂੰ ਲਖਨਊ ਦੇ ਲੋਕਬੰਧੂ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਐੱਸਐੱਚਓ ਨੇ ਕਿਹਾ ਕਿ ਇਸ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement