ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉੱਤਰ ਪ੍ਰਦੇਸ਼: ਵੈਨ ਅਤੇ ਬੱਸ ਦੀ ਟੱਕਰ; 10 ਹਲਾਕ

07:24 AM Aug 19, 2024 IST
ਹਸਪਤਾਲ ’ਚ ਜ਼ੇਰੇ ਇਲਾਜ ਜ਼ਖਮੀ ਵਿਅਕਤੀ ਨਾਲ ਗੱਲਬਾਤ ਕਰਦੇ ਹੋਏ ਅਧਿਕਾਰੀ। ਫੋਟੋ: ਪੀਟੀਆਈ

ਬੁਲੰਦਸ਼ਹਿਰ, 18 ਅਗਸਤ
ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਸਲੇਮਪੁਰ ਥਾਣਾ ਖੇਤਰ ਵਿੱਚ ਅੱਜ ਨਿੱਜੀ ਬੱਸ ਅਤੇ ਪਿਕਅੱਪ ਵੈਨ ਦੀ ਆਹਮੋ-ਸਾਹਮਣੀ ਟੱਕਰ ਮਗਰੋਂ 10 ਜਣਿਆਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖ਼ਮੀ ਹੋ ਗਏ। ਜ਼ਿਲ੍ਹਾ ਮੈਜਿਸਟਰੇਟ ਚੰਦਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਪਿਕਅੱਪ ਵੈਨ ਅਤੇ ਨਿੱਜੀ ਬੱਸ ਦੀ ਟੱਕਰ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਪਿਕਅੱਪ ਵੈਨ ਗਾਜ਼ੀਆਬਾਦ ਤੋਂ ਆ ਰਹੀ ਸੀ ਅਤੇ ਸਲੇਮਪੁਰ ਥਾਣੇ ਨੇੜੇ ਹਾਦਸਾਗ੍ਰਸਤ ਹੋ ਗਈ। ਹਾਦਸੇ ਦੌਰਾਨ ਕੁੱਲ 37 ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ 10 ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਵੱਖ ਵੱਖ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਚੰਦਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉਨ੍ਹਾਂ ਤੋਂ ਮਾਮਲੇ ਦੀ ਜਾਣਕਾਰੀ ਲੈਂਦਿਆਂ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਪੁਲੀਸ ਅਨੁਸਾਰ ਹਾਦਸੇ ਵਿੱਚ ਜਾਨ ਗੁਆਉਣ ਵਾਲੇ 10 ਜਣਿਆਂ ਵਿੱਚੋਂ ਸੱਤ ਅਲੀਗੜ੍ਹ ਜ਼ਿਲ੍ਹੇ ਨਾਲ ਸਬੰਧਿਤ ਹਨ ਅਤੇ ਇੱਕ ਬੁਲੰਦਸ਼ਹਿਰ ਜ਼ਿਲ੍ਹੇ ਦਾ ਵਸਨੀਕ ਹੈ, ਜਦਕਿ ਦੋ ਦੀ ਪਛਾਣ ਨਹੀਂ ਹੋ ਸਕੀ ਹੈ। -ਪੀਟੀਆਈ

Advertisement

Advertisement