ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉੱਤਰਾਖੰਡ: ਕੇਦਾਰਨਾਥ ਦੇ ਰਸਤੇ ’ਚ ਢਿੱਗਾਂ ਡਿੱਗਣ ਨਾਲ 3 ਸ਼ਰਧਾਲੂ ਹਲਾਕ; 8 ਜ਼ਖ਼ਮੀ

12:01 PM Jul 21, 2024 IST

ਰੁਦਰਪ੍ਰਯਾਗ, 21 ਜੁਲਾਈ
ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿਚ ਅੱਜ ਸਵੇਰੇ 7:30 ਵਜੇ ਦੇ ਕਰੀਬ ਕੇਦਾਰਨਾਥ ਨੂੰ ਜਾਂਦੇ ਟਰੈਕਿੰਗ ਰੂਟ ’ਤੇ ਢਿੱਗਾਂ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 8 ਜ਼ਖ਼ਮੀ ਹੋ ਗਏ। ਰੁਦਰਪ੍ਰਯਾਗ ਦੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਜਵਾਰ ਨੇ ਕਿਹਾ ਕਿ ਅੱਜ ਸਵੇਰੇ ਗੌਰੀਕੁੰਡ-ਕੇਦਾਰਨਾਥ ਟਰੈਕਿੰਗ ਰੂਟ ’ਤੇ ਚਿਰਬਾਸਾ ਇਲਾਕੇ ਨੇੜੇ ਪਹਾੜ ਤੋਂ ਡਿੱਗੇ ਮਲਬੇ ਤੇ ਵੱਡੇ ਪੱਥਰਾਂ ਦੀ ਲਪੇਟ ਵਿਚ ਆਉਣ ਨਾਲ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਜਦੋਂਕਿ ਕੁਝ ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਅਧਿਕਾਰੀ ਨੇ ਕਿਹਾ ਕਿ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਰਾਹਤ ਤੇ ਬਚਾਅ ਟੀਮ ਮੌਕੇ ’ਤੇ ਪਹੁੰਚ ਗਈ ਹੈ। ਹੁਣ ਤੱਕ ਮਲਬੇ ਵਿਚੋਂ ਤਿੰਨ ਲਾਸ਼ਾਂ ਬਰਾਮਦ ਹੋਈਆਂ ਹਨ ਤੇ ਇਕ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿਚ ਕੱਢਿਆ ਗਿਆ ਹੈ। -ਪੀਟੀਆਈ

Advertisement

Advertisement
Advertisement