ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉੱਤਰਾਖੰਡ: ਬਾਬਾ ਤਰਸੇਮ ਸਿੰਘ ਹੱਤਿਆ ਕਾਂਡ ਦਾ ਮੁਲਜ਼ਮ ਮੁਕਾਬਲੇ ’ਚ ਹਲਾਕ, ਦੂਜਾ ਫ਼ਰਾਰ

12:13 PM Apr 09, 2024 IST

ਹਰਿਦੁਆਰ, 9 ਅਪਰੈਲ
ਉੱਤਰਾਖੰਡ ਦੇ ਊਧਮ ਸਿੰਘ ਨਗਰ ਸਥਿਤ ਨਾਨਕਮੱਤਾ ਗੁਰਦੁਆਰੇ ਦੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੇ ਕਤਲ ਦੇ ਮੁਲਜ਼ਮ ਨੂੰ ਸਪੈਸ਼ਲ ਟਾਸਕ ਫੋਰਸ (ਐੱਸਟੀਐਫ) ਅਤੇ ਪੁਲੀਸ ਨੇ ਹਰਿਦੁਆਰ ਜ਼ਿਲ੍ਹੇ ਦੇ ਕਲਿਆਰ ਵਿੱਚ ਮੁਕਾਬਲੇ ਵਿੱਚ ਮਾਰ ਦਿੱਤਾ। ਮ੍ਰਿਤਕ ਮੁਲਜ਼ਮ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਿੱਟੂ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਦੂਜਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਦੋਵਾਂ ’ਤੇ ਇਕ ਇਕ ਲੱਖ ਦਾ ਇਨਾਮ ਹੈ। ਹਰਿਦੁਆਰ ਜ਼ਿਲ੍ਹੇ ਦੇ ਭਗਵਾਨਪੁਰ 'ਚ ਬੀਤੀ ਰਾਤ ਨੂੰ ਚੈਕਿੰਗ ਦੌਰਾਨ ਪੁਲੀਸ ਨੇ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਕਲਿਆਰ ਵੱਲ ਫਰਾਰ ਹੋ ਗਏ। ਪੁਲੀਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਵਿਚਕਾਰ ਮੁਕਾਬਲਾ ਹੋ ਗਿਆ। ਮੁਕਾਬਲੇ 'ਚ ਇਕ ਨੂੰ ਗੋਲੀ ਲੱਗ ਗਈ ਜਦਕਿ ਦੂਜਾ ਫਰਾਰ ਹੋ ਗਿਆ। ਐੱਸਟੀਐੱਫ ਅਤੇ ਪੁਲੀਸ ਦੀਆਂ ਟੀਮਾਂ ਫਰਾਰ ਮੁਲਜ਼ਮ ਦੀ ਭਾਲ ਵਿੱਚ ਹਨ। ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਰੁੜਕੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement

Advertisement