For the best experience, open
https://m.punjabitribuneonline.com
on your mobile browser.
Advertisement

ਉਤਰਾਖੰਡ: ਡੇਰਾ ਮੁਖੀ ਹੱਤਿਆ ਕਾਂਡ ਦਾ ਮੁਲਜ਼ਮ ਪੁਲੀਸ ਮੁਕਾਬਲੇ ’ਚ ਹਲਾਕ

06:30 AM Apr 10, 2024 IST
ਉਤਰਾਖੰਡ  ਡੇਰਾ ਮੁਖੀ ਹੱਤਿਆ ਕਾਂਡ ਦਾ ਮੁਲਜ਼ਮ ਪੁਲੀਸ ਮੁਕਾਬਲੇ ’ਚ ਹਲਾਕ
Advertisement

ਹਰਿਦੁਆਰ: ਗੁਰਦੁਆਰਾ ਨਾਨਕਮਤਾ ਸਾਹਿਬ ਦੇ ਕਾਰ ਸੇਵਾ ਡੇਰਾ ਮੁਖੀ ਬਾਬਾ ਤਰਸੇਮ ਸਿੰਘ ਦੀ ਕਥਿਤ ਤੌਰ ’ਤੇ ਹੱਤਿਆ ਕਰਨ ਵਾਲਾ ਸ਼ੂਟਰ ਅਮਰਜੀਤ ਸਿੰਘ ਬਿੱਟੂ ਉਰਫ਼ ਗੰਡਾ ਅੱਜ ਹਰਿਦੁਆਰ ਜ਼ਿਲ੍ਹੇ ਦੇ ਕਲਿਆਰ ਵਿੱਚ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਅਤੇ ਪੁਲੀਸ ਦੀ ਸਾਂਝੀ ਟੀਮ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਅਮਰਜੀਤ ਸਿੰਘ ਦੇ ਸਿਰ ’ਤੇ ਇਕ ਲੱਖ ਰੁਪਏ ਦਾ ਇਨਾਮ ਸੀ। ਪੁਲੀਸ ਨੇ ਦੱਸਿਆ ਕਿ ਹੱਤਿਆ ਕਾਂਡ ਦਾ ਦੂਜਾ ਮੁਲਜ਼ਮ ਸਰਬਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਸਰਬਜੀਤ ਸਿੰਘ ’ਤੇ ਵੀ ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਹੈ। ਡੀਜੀਪੀ ਅਭਿਨਵ ਕੁਮਾਰ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਬੀਤੀ ਦੇਰ ਸ਼ਾਮ ਐੱਸਟੀਐੱਫ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਹਾਰਨਪੁਰ ਤੋਂ ਹਰਿਦੁਆਰ ਰਾਹੀਂ ਮੁਰਾਦਾਬਾਦ ਵੱਲ ਜਾਣ ਵਾਲੇ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲੀਸ ਅਤੇ ਐੱਸਟੀਐੱਫ ਨੇ ਸਾਂਝੇ ਤੌਰ ’ਤੇ ਹਰਿਦੁਆਰ ’ਚ ਵੱਖ-ਵੱਖ ਥਾਵਾਂ ’ਤੇ ਜਾਂਚ ਮੁਹਿੰਮ ਚਲਾਈ। ਇਸ ਦੌਰਾਨ ਪੁਲੀਸ ਤੇ ਮੁਲਜ਼ਮਾਂ ਵਿਚਾਲੇ ਹੋਏ ਮੁਕਾਬਲੇ ’ਚ ਅਮਰਜੀਤ ਸਿੰਘ ਬਿੱਟੂ ਮਾਰਿਆ ਗਿਆ ਜਦਕਕਿ ਸਰਬਜੀਤ ਸਿੰਘ ਹਨੇਰੇ ਦਾ ਫਾਇਦਾ ਉਠਾਉਂਦਿਆਂ ਮੌਕੇ ਤੋਂ ਫਰਾਰ ਹੋ ਗਿਆ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×