For the best experience, open
https://m.punjabitribuneonline.com
on your mobile browser.
Advertisement

ਉੱਤਰਾਖੰਡ: ਨਰਸ ਨਾਲ ਬਲਾਤਕਾਰ ਤੋਂ ਬਾਅਦ ਮੂੰਹ ’ਤੇ ਪੱਥਰ ਮਾਰ ਕੇ ਹੱਤਿਆ ਕੀਤੀ, ਮੁਲਜ਼ਮ ਗ੍ਰਿਫ਼ਤਾਰ

01:53 PM Aug 16, 2024 IST
ਉੱਤਰਾਖੰਡ  ਨਰਸ ਨਾਲ ਬਲਾਤਕਾਰ ਤੋਂ ਬਾਅਦ ਮੂੰਹ ’ਤੇ ਪੱਥਰ ਮਾਰ ਕੇ ਹੱਤਿਆ ਕੀਤੀ  ਮੁਲਜ਼ਮ ਗ੍ਰਿਫ਼ਤਾਰ
ਫਾਈਲ ਫੋਟੋ।
Advertisement

ਰੁਦਰਪੁਰ (ਉਤਰਾਖੰਡ), 16 ਅਗਸਤ
ਇਥੋਂ ਦੇ ਨਿੱਜੀ ਹਸਪਤਾਲ ਦੀ ਨਰਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਤੋਂ ਬਾਅਦ ਉਸ ਦੇ ਮੂੰਹ ’ਤੇ ਪੱਥਰ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਨਰਸ ਦੀ ਲਾਸ਼ ਨੂੰ ਉੱਤਰ ਪ੍ਰਦੇਸ਼ ਦੇ ਨੇੜੇ ਪਿੰਡ ਵਿਚਲੇ ਖਾਲੀ ਪਲਾਟ ਵਿਚ ਸੁੱਟ ਦਿੱਤਾ। ਉੱਤਰਾਖੰਡ ਦੇ ਊਧਮ ਸਿੰਘ ਨਗਰ ਦੇ ਪੁਲੀਸ ਸੁਪਰਡੈਂਟ ਮੰਜੂਨਾਥ ਟੀਸੀ ਨੇ ਦੱਸਿਆ ਕਿ 30 ਜੁਲਾਈ ਤੋਂ ਕੰਮ ਤੋਂ ਘਰ ਪਰਤਦੇ ਸਮੇਂ ਨਰਸ ਲਾਪਤਾ ਹੋ ਗਈ ਸੀ ਤੇ ਉਸ ਦੀ ਲਾਸ਼ 8 ਅਗਸਤ ਨੂੰ ਡਿਬਡਿਬਾ ਪਿੰਡ ਤੋਂ ਬਰਾਮਦ ਕੀਤੀ ਗਈ ਸੀ। ਉਸ ਦਾ ਚਿਹਰਾ ਪਛਾਣਿਆ ਨਹੀਂ ਸੀ ਜਾ ਰਿਹਾ। ਪੁਲੀਸ ਮੁਤਾਬਕ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਦੇ ਪਰਸ 'ਚੋਂ ਸਾਰੇ ਪੈਸੇ, ਉਸ ਦਾ ਮੋਬਾਈਲ ਫੋਨ ਅਤੇ ਹੋਰ ਕੀਮਤੀ ਸਾਮਾਨ ਲੁੱਟ ਲਿਆ ਅਤੇ ਫ਼ਰਾਰ ਹੋ ਗਿਆ, ਜਿਸ ਥਾਂ ਤੋਂ ਲਾਸ਼ ਬਰਾਮਦ ਹੋਈ ਹੈ, ਉਹ ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ਵਿੱਚ ਉਸ ਦੀ ਰਿਹਾਇਸ਼ ਦੇ ਨੇੜੇ ਹੈ। ਘਟਨਾ ਤੋਂ ਇਕ ਦਿਨ ਬਾਅਦ 31 ਜੁਲਾਈ ਨੂੰ ਪੀੜਤ ਦੀ ਭੈਣ ਵੱਲੋਂ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਸੀਸੀਟੀਵੀ ਫੁਟੇਜ ਦੀ ਮਦਦ ਨਾਲ ਅਤੇ ਉਸ ਦੇ ਮੋਬਾਈਲ ਫੋਨ ਦੀ ਲੋਕੇਸ਼ਨ ਟ੍ਰੈਕ ਕਰਕੇ ਪੀੜਤਾ ਦਾ ਪਤਾ ਲਗਾਇਆ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉੱਤਰਾਖੰਡ ਦੇ ਗਦਰਪੁਰ ਵਿੱਚ ਮਜ਼ਦੂਰ ਧਰਮਿੰਦਰ ਨੂੰ 13 ਅਗਸਤ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ। ਮੁਲਜ਼ਮ ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਐੱਸਐੱਸਪੀ ਨੇ ਦੱਸਿਆ ਕਿ ਪੁੱਛ ਪੜਤਾਲ ਦੌਰਾਨ ਧਰਮਿੰਦਰ ਨੇ ਖੁਲਾਸਾ ਕੀਤਾ ਕਿ ਜਦੋਂ ਉਹ ਕੰਮ ਤੋਂ ਘਰ ਵਾਪਸ ਆ ਰਹੀ ਸੀ ਤਾਂ ਉਸ ਨੇ ਲੁੱਟਣ ਦੇ ਇਰਾਦੇ ਨਾਲ ਨਰਸ ਦਾ ਪਿੱਛਾ ਕੀਤਾ ਕਿਉਂਕਿ ਉਸ ਨੂੰ ਪੈਸੇ ਦੀ ਲੋੜ ਸੀ, ਜਦੋਂ ਉਹ ਸੁੰਨਸਾਨ ਇਲਾਕੇ ਵਿੱਚ ਪਹੁੰਚੀ ਤਾਂ ਉਹ ਉਸ ਨੂੰ ਧੱਕਾ ਮਾਰ ਕੇ ਝਾੜੀਆਂ ਵਿੱਚ ਲੈ ਗਿਆ ਅਤੇ ਜਦੋਂ ਉਸ ਨੇ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪਰਨੇ ਨਾਲ ਮੂੰਹ ਬੰਦ ਕਰਕੇ ਉਸ ਨੂੰ ਬੇਹੋਸ਼ ਕਰ ਦਿੱਤਾ। ਮੁਲਜ਼ਮ ਨੇ ਫਿਰ ਉਸ ਨਾਲ ਬਲਾਤਕਾਰ ਕੀਤਾ ਅਤੇ ਉਸ ਦਾ ਚਿਹਰਾ ਪੱਥਰ ਨਾਲ ਕੁਚਲ ਦਿੱਤਾ।

Advertisement

Advertisement
Advertisement
Author Image

Advertisement