ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉੱਤਰਾਖੰਡ: ਕੇਦਾਰਨਾਥ ਟ੍ਰੈਕਿੰਗ ਰੂਟ ’ਤੇ ਢਿੱਗਾਂ ਡਿੱਗੀਆਂ; 3 ਹਲਾਕ, 8 ਜ਼ਖ਼ਮੀ

07:28 AM Jul 22, 2024 IST
ਐਸਡੀਆਰਐਫ ਦੇ ਮੁਲਾਜ਼ਮ ਰੁਦਰਪ੍ਰਯਾਗ ’ਚ ਬਚਾਅ ਮੁਹਿੰਮ ਚਲਾਉਂਦੇ ਹੋਏ। -ਫੋਟੋ: ਪੀਟੀਆਈ

ਰੁਦਰਪ੍ਰਯਾਗ, 21 ਜੁਲਾਈ
ਉਤਰਾਖੰਡ ਦੇ ਕੇਦਾਰਨਾਥ ਧਾਮ ਟ੍ਰੈਕਿੰਗ ਰੂਟ ’ਤੇ ਜ਼ਮੀਨ ਖਿਸਕਣ ਕਾਰਨ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਅੱਠ ਜ਼ਖਮੀ ਹੋ ਗਏ। ਰੁਦਰਪ੍ਰਯਾਗ ਦੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਰ ਨੇ ਦੱਸਿਆ ਕਿ ਇਹ ਹਾਦਸਾ ਗੌਰੀਕੁੰਡ-ਕੇਦਾਰਨਾਥ ਟ੍ਰੈਕਿੰਗ ਮਾਰਗ ’ਤੇ ਚਿਰਬਾਸਾ ਖੇਤਰ ਨੇੜੇ ਸਵੇਰੇ ਸਾਢੇ ਸੱਤ ਵਜੇ ਵਾਪਰਿਆ ਜਦੋਂ ਸ਼ਰਧਾਲੂ ਪਹਾੜੀ ਤੋਂ ਹੇਠਾਂ ਡਿੱਗ ਰਹੇ ਭਾਰੀ ਪੱਥਰਾਂ ਅਤੇ ਮਲਬੇ ਹੇਠ ਆ ਗਏ। ਉਨ੍ਹਾਂ ਦੱਸਿਆ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਅਤੇ ਆਫ਼ਤ ਪ੍ਰਬੰਧਨ ਟੀਮਾਂ ਮੌਕੇ ’ਤੇ ਪੁੱਜੀਆਂ ਅਤੇ ਬਚਾਅ ਕਾਰਜ ਆਰੰਭੇ।
ਮਰਨ ਵਾਲਿਆਂ ਦੀ ਪਛਾਣ ਮਹਾਰਾਸ਼ਟਰ ਦੇ ਨਾਗਪੁਰ ਦੇ ਰਹਿਣ ਵਾਲੇ ਕਿਸ਼ੋਰ ਅਰੁਣ (31), ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਦੇ ਰਹਿਣ ਵਾਲੇ ਸੁਨੀਲ ਮਹਾਦੇਵ ਕਾਲੇ (24) ਅਤੇ ਰੁਦਰਪ੍ਰਯਾਗ ਦੇ ਅਨੁਰਾਗ ਬਿਸ਼ਟ ਵਜੋਂ ਹੋਈ ਹੈ। ਐੱਸਡੀਆਰਐੱਫ ਅਨੁਸਾਰ ਮਲਬੇ ਵਿੱਚੋਂ ਹੁਣ ਤੱਕ ਤਿੰਨ ਸ਼ਰਧਾਲੂਆਂ ਦੀਆਂ ਦੇਹਾਂ ਬਾਹਰ ਕੱਢੀਆਂ ਜਾ ਚੁੱਕੀਆਂ ਹਨ, ਜਦਕਿ ਅੱਠ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਐਕਸ ’ਤੇ ਪੋਸਟ ਪਾ ਕੇ ਕਿਹਾ, ‘ਹਾਦਸਾ ਸਥਾਨ ’ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਮੈਂ ਇਸ ਸਬੰਧੀ ਅਧਿਕਾਰੀਆਂ ਦੇ ਸੰਪਰਕ ਵਿਚ ਹਾਂ ਤੇ ਜ਼ਖਮੀਆਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।’ ਪੀਟੀਆਈ

Advertisement

Advertisement
Advertisement