For the best experience, open
https://m.punjabitribuneonline.com
on your mobile browser.
Advertisement

ਉੱਤਰਾਖੰਡ: ਟੈਂਪੂ ਟਰੈਵਲਰ ਅਲਕਨੰਦਾ ਨਦੀ ਵਿੱਚ ਡਿੱਗਿਆ; 14 ਹਲਾਕ, 12 ਜ਼ਖ਼ਮੀ

07:59 AM Jun 16, 2024 IST
ਉੱਤਰਾਖੰਡ  ਟੈਂਪੂ ਟਰੈਵਲਰ ਅਲਕਨੰਦਾ ਨਦੀ ਵਿੱਚ ਡਿੱਗਿਆ  14 ਹਲਾਕ  12 ਜ਼ਖ਼ਮੀ
ਜ਼ਖ਼ਮੀਆਂ ਨੂੰ ਮਿਲਦੇ ਹੋਏ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ। -ਫੋਟੋ: ਏਐੱਨਆਈ
Advertisement

ਰੁਦਰਪ੍ਰਯਾਗ, 15 ਜੂਨ
ਉਤਰਾਖੰਡ ਵਿੱਚ ਬਦਰੀਨਾਥ ਕੌਮੀ ਮਾਰਗ ’ਤੇ ਇੱਕ ਟੈਂਪੂ-ਟਰੈਵਲਰ ਅਲਕਨੰਦਾ ਨਦੀ ਵਿੱਚ ਡਿੱਗ ਗਿਆ ਜਿਸ ਕਾਰਨ 14 ਸੈਲਾਨੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਦਫ਼ਤਰ ਨੇ ਐਲਾਨ ਕੀਤਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ਵਿੱਚੋਂ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਗੜ੍ਹਵਾਲ ਦੇ ਆਈਜੀ ਕੇਐੱਸ ਨਾਗਨਿਆਲ ਨੇ ਦੱਸਿਆ ਕਿ ਹਾਦਸੇ ਸਮੇਂ ਵਾਹਨ ਵਿੱਚ ਕੁੱਲ 26 ਜਣੇ ਸਵਾਰ ਸਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਦਿੱਲੀ ਦੇ ਰਹਿਣ ਵਾਲੇ ਸਨ। ਮੁੱਖ ਮੰਤਰੀ ਧਾਮੀ ਦੇ ਨਿਰਦੇਸ਼ ’ਤੇ ਹਾਦਸੇ ਵਿੱਚ ਸੱਤ ਜਣਿਆਂ ਨੂੰ ਹੈਲੀਕਾਪਟਰ ਐਂਬੂਲੈਂਸ ਰਾਹੀਂ ਏਮਸ ਰਿਸ਼ੀਕੇਸ਼ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਦਕਿ ਛੇ ਹੋਰਾਂ ਦਾ ਇਲਾਜ ਰੁਦਰਪ੍ਰਯਾਗ ਦੇ ਜ਼ਿਲ੍ਹਾ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ। ਰੁਦਰਪ੍ਰਯਾਗ ਦੇ ਜ਼ਿਲ੍ਹਾ ਆਫਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਰ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਲਗਪਗ 11 ਵਜੇ ਵਾਪਰਿਆ। ਜਾਣਕਾਰੀ ਮਿਲਣ ਮਗਰੋਂ ਪੁਲੀਸ, ਐੱਸਡੀਆਰਐੱਫ ਦੀਆਂ ਟੀਮਾਂ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ ਹਨ। ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ‘ਐਕਸ’ ’ਤੇ ਪੋਸਟ ਕਰ ਕੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×