ਪਸ਼ੂ ਪਾਲਣ ਵਿਭਾਗ ਵੱਲੋਂ ਟੀਕਾਕਰਨ ਮੁਹਿੰਮ ਸ਼ੁਰੂ
07:38 AM Oct 25, 2024 IST
Advertisement
ਲਹਿਰਾਗਾਗਾ (ਪੱਤਰ ਪ੍ਰੇਰਕ):
Advertisement
ਪਿੰਡ ਲਹਿਲ ਕਲਾਂ ਅਤੇ ਲਹਿਰਾਗਾਗਾ ਵਿੱਚ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਰੋਗ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਟੀਕਾਕਰਨ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਵੱਲੋਂ ਪੂਰੇ ਪੰਜਾਬ ਵਿੱਚ ਘਰ-ਘਰ ਜਾ ਕੇ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਸਿਵਲ ਵੈਟਰਨਰੀ ਹਸਪਤਾਲ ਲਹਿਲ ਕਲਾਂ ਦੇ ਵੈਟਰਨਰੀ ਅਫ਼ਸਰ ਡਾ. ਗੌਰਵ ਕੁਮਾਰ ਨੇ ਕਿਹਾ ਕਿ ਲੋੜਵੰਦ ਪਸ਼ੂ ਪਾਲਕ ਆਪਣੇ ਪਸ਼ੂਆਂ ਦਾ ਪਹਿਲ ਦੇ ਆਧਾਰ ’ਤੇ ਟੀਕਾਕਰਨ ਕਰਵਾਉਣ ਲਈ ਆਪਣੇ ਖੇਤਰ ਦੇ ਵੈਟਰਨਰੀ ਅਫ਼ਸਰ ਜਾਂ ਵੈਟਰਨਰੀ ਇੰਸਪੈਕਟਰ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ।
Advertisement
Advertisement