ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੂੰਹਖੁਰ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਅੱਜ ਤੋਂ

08:00 AM Oct 21, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਕਤੂਬਰ
ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ ਗਠਨ ਕੀਤਾ ਗਿਆ ਹੈ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਟੀਕਾਕਰਨ ਮੁਹਿੰਮ ਲਈ ਐੱਫ.ਐੱਮ.ਡੀ. ਵੈਕਸੀਨ ਦੀਆਂ ਕੁੱਲ 65,47,800 ਖੁਰਾਕਾਂ ਉਪਲੱਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੂੰਹਖੁਰ ਰੋਕੂ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੇ ਸਮੁੱਚੇ ਪਸ਼ੂਧਨ ਨੂੰ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਇਸ ਟੀਕਾਕਰਨ ਮੁਹਿੰਮ ਨੂੰ ਨਵੰਬਰ ਦੇ ਅਖੀਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ ’ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ ਨਾਲ ਜ਼ਿਲ੍ਹਾ ਪੱਧਰ ’ਤੇ ਵੀ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸ੍ਰੀ ਭੰਡਾਰੀ ਨੇ ਕਿਹਾ ਕਿ ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਇੱਕ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਹੈ।

Advertisement

Advertisement