For the best experience, open
https://m.punjabitribuneonline.com
on your mobile browser.
Advertisement

ਲੰਪੀ ਸਕਿਨ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਅੱਜ ਤੋਂ

08:06 AM Feb 25, 2024 IST
ਲੰਪੀ ਸਕਿਨ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਅੱਜ ਤੋਂ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਫਰਵਰੀ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਗਊਆਂ ਨੂੰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਉਣ ਲਈ 25 ਫਰਵਰੀ ਤੋਂ ਟੀਕਾਕਰਨ ਮੁਹਿੰਮ ਆਰੰਭੀ ਜਾ ਰਹੀ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਬਾਰੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਬਿਮਾਰੀ ’ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਨੇ ਤਿਲੰਗਾਨਾ ਸਟੇਟ ਵੈਟਰਨਰੀ ਬਾਇਓਲੌਜਿਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਹਨ ਅਤੇ ਪੰਜਾਬ ਸਟੇਟ ਵੈਟਰਨਰੀ ਵੈਕਸੀਨ ਇੰਸਟੀਚਿਊਟ ਲੁਧਿਆਣਾ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਭੇਜ ਦਿੱਤੀ ਗਈ ਹੈ। ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜੁਆਇੰਟ ਡਾਇਰੈਕਟਰ ਆਰਡੀਡੀਐੱਲ ਜਲੰਧਰ ਨੂੰ ਨੋਡਲ ਅਫ਼ਸਰ ਲਾਇਆ ਗਿਆ ਹੈ ਅਤੇ ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ 0172-2217084 ਵੀ ਜਾਰੀ ਕੀਤਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×