ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੰਪੀ ਸਕਿਨ ਤੋਂ ਬਚਾਅ ਲਈ 50 ਫ਼ੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਖੁੱਡੀਆਂ

04:45 PM Mar 13, 2024 IST

ਚੰਡੀਗੜ੍ਹ, 13 ਮਾਰਚ
ਲੰਪੀ ਸਕਿਨ ਤੋਂ ਬਚਾਅ ਲਈ ਚਲਾਈ ਜਾ ਰਹੀ ਵਿਆਪਕ ਟੀਕਾਕਰਨ ਮੁਹਿੰਮ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮਹਿਜ਼ 17 ਦਿਨਾਂ ਅੰਦਰ ਲਗਪਗ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਹੈ। ਲੰਪੀ ਸਕਿਨ ਵਾਇਰਲ ਹੈ, ਜਿਸ ਨਾਲ ਪਸ਼ੂਆਂ ਨੂੰ ਬੁਖਾਰ ਦੇ ਨਾਲ-ਨਾਲ ਚਮੜੀ 'ਤੇ ਧੱਫੜ ਹੋ ਜਾਂਦੇ ਹਨ ਅਤੇ ਇਹ ਪਸ਼ੂਆਂ ਲਈ ਜਾਨਲੇਵਾ ਹੋ ਸਕਦੀ ਹੈ। ਇਹ ਮੁਹਿੰਮ ਇਸ ਸਾਲ 25 ਫਰਵਰੀ ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਗਊਵੰਸ਼ ਨੂੰ ਇਸ ਘਾਤਕ ਬਿਮਾਰੀ ਤੋਂ ਬਚਾਉਣ ਲਈ ਬੂਸਟਰ ਡੋਜ਼ ਵਜੋਂ ਗੋਟ ਪੌਕਸ ਵੈਕਸੀਨ ਤੀਜੀ ਵਾਰ ਲਗਾਈ ਜਾ ਰਹੀ ਹੈ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿਆਪਕ ਮੁਹਿੰਮ ਤਹਿਤ ਸੂਬੇ ਦੇ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਦਾ ਟੀਚਾ ਮਿੱਥਿਆ ਹੈ। ਵਿਭਾਗ ਵੱਲੋਂ ਸੂਬੇ ਵਿੱਚ ਹੁਣ ਤੱਕ 12,49,779 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ 16 ਅਪਰੈਲ ਤੱਕ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਵੈਕਸੀਨ ਦੀਆਂ ਰੋਜ਼ਾਨਾ 60,000 ਖੁਰਾਕਾਂ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਪਸ਼ੂ ਪਾਲਣ ਵਿਭਾਗ ਵੱਲੋਂ 837 ਸਮਰਪਿਤ ਵੈਟਰਨਰੀ ਟੀਮਾਂ ਫ਼ੀਲਡ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।

Advertisement

Advertisement