For the best experience, open
https://m.punjabitribuneonline.com
on your mobile browser.
Advertisement

ਲੰਪੀ ਸਕਿਨ ਤੋਂ ਬਚਾਅ ਲਈ ਜਲੰਧਰ ਜ਼ਿਲ੍ਹੇ ’ਚ 63,700 ਗਊਆਂ ਦਾ ਟੀਕਾਕਰਨ

07:38 AM Mar 15, 2024 IST
ਲੰਪੀ ਸਕਿਨ ਤੋਂ ਬਚਾਅ ਲਈ ਜਲੰਧਰ ਜ਼ਿਲ੍ਹੇ ’ਚ 63 700 ਗਊਆਂ ਦਾ ਟੀਕਾਕਰਨ
Advertisement

ਪੱਤਰ ਪ੍ਰੇਰਕ
ਜਲੰਧਰ, 14 ਮਾਰਚ
ਪਸ਼ੂ ਪਾਲਣ ਵਿਭਾਗ ਜਲੰਧਰ ਵੱਲੋਂ ਗਊਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ 19 ਦਿਨਾਂ ਵਿੱਚ 63,700 ਗਊਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਪਸ਼ੂ ਪਾਲਣ ਵਿਭਾਗ ਜਲੰਧਰ ਦੇ ਡਿਪਟੀ ਡਾਇਰੈਕਟਰ ਡਾ. ਹਰਮਨਿੰਦਰ ਸਿੰਘ ਨੇ ਦੱਸਿਆ ਕਿ ਘਰ-ਘਰ ਜਾ ਕੇ ਗਊਆਂ ਦਾ ਟੀਕਾਕਰਨ ਕਰਨ ਲਈ ਜ਼ਿਲ੍ਹੇ ਵਿੱਚ 40 ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਗੋਟ ਵੈਕਸੀਨ ਦੀਆਂ 1.50 ਲੱਖ ਖੁਰਾਕਾਂ ਭੇਜੀਆਂ ਗਈਆਂ ਹਨ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿਚ ਘਰ-ਘਰ ਜਾ ਕੇ ਗਊਆਂ ਦਾ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ।
ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਅਨਿਲ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਗਊਸ਼ਾਲਾਵਾਂ ਵਿਚਲੀਆਂ ਗਊਆਂ ਨੂੰ ਵੀ ਟੀਕਾਕਰਨ ਮੁਹਿੰਮ ਤਹਿਤ ਬਿਲਕੁਲ ਮੁਫ਼ਤ ਕਵਰ ਕੀਤਾ ਜਾ ਰਿਹਾ ਹੈ। ਡਾ. ਹਰਮਨਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਮੁੱਚੇ ਸਟਾਫ਼ ਨੂੰ 100 ਫੀਸਦੀ ਗਊਆਂ ਦੇ ਟੀਕਾਕਰਨ ਦੇ ਟੀਚੇ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਲਈ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×