ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੈਭਵ ਬਣਿਆ ਗੁਰੂ ਗੋਬਿੰਦ ਸਿੰਘ ਕਾਲਜ ਦਾ ਸਰਬੋਤਮ ਖਿਡਾਰੀ

08:36 AM May 09, 2024 IST
ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਨਾਲ ਪ੍ਰਿੰਸੀਪਲ ਡਾ. ਜਤਿੰਦਰਬੀਰ ਸਿੰਘ।

ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਮਈ
ਦਿੱਲੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸਵਿੱਚ 40ਵਾਂ ਸਲਾਨਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਅਰਥ ਸ਼ਾਸਤਰ ਵਿਭਾਗ ਦੇ ਤੀਜੇ ਸਾਲ ਦੇ ਵਿਦਿਆਰਥੀ ਰਿਤਵਿਕ ਮਿਤਰਾ ਨੂੰ ਕਾਲਜ ਦਾ ਸਰਬੋਤਮ ਵਿਦਿਆਰਥੀ ਹੋਣ ਦਾ ਖ਼ਿਤਾਬ ਤੇ ਵੈਭਵ ਕੋਛੜ ਨੂੰ ਸਰਬੋਤਮ ਖਿਡਾਰੀ ਦਾ ਖ਼ਿਤਾਬ ਮਿਲਿਆ।
ਸਮਾਗਮ ਦੀ ਸ਼ੁਰੂਆਤ ਕਾਲਜ ਦੀ ਧਾਰਮਿਕ ਸਭਾ ਵੱਲੋਂ ਸ਼ਬਦ ਗਾਇਨ ਰਾਹੀਂ ਕੀਤੀ ਗਈ। ਸਮਾਗਮ ਦੀ ਕਨਵੀਨਰ ਡਾ. ਗੁਰਲੀਨ ਕੌਰ ਨੇ ਕਾਲਜ ਦੀ 40 ਸਾਲਾਂ ਦੀਆਂ ਪ੍ਰਾਪਤੀਆਂ ਅਤੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਵਿਚ ਵੱਖ-ਵੱਖ ਖੇਤਰਾਂ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਹਾਇਕ ਕਰਮਚਾਰੀਆਂ ਦੀਆਂ ਪ੍ਰਾਪਤੀਆਂ ਲਈ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰਬੀਰ ਸਿੰਘ ਨੇ ਆਏ ਮਹਿਮਾਨਾਂ ਦਾ ਸੁਆਗਤ ਕਰਦਿਆਂ ਆਧੁਨਿਕ ਤਕਨੀਕ ਰਾਹੀਂ ਸਾਲ 2023-24 ਦੇ ਦੌਰਾਨ ਵੱਖ-ਵੱਖ ਖੇਤਰਾਂ ਵਿਚ ਕਾਲਜ ਦੀਆਂ ਪ੍ਰਾਪਤੀਆਂ ਦਾ ਵਿਸਥਾਰ ਨਾਲ ਵਰਣਨ ਕੀਤਾ ਤੇ ਸਾਲਾਨਾ ਰਿਪੋਰਟ ਪੇਸ਼ ਕੀਤੀ। ਮੁਖ ਮਹਿਮਾਨ ਜਸਟਿਸ ਜਗਦੀਸ਼ ਸਿੰਘ ਖਹਿਰ (ਸਾਬਕਾ ਚੀਫ਼ ਜਸਟਿਸ, ਸੁਪਰੀਮ ਕੋਰਟ) ਨੇ ਵਿਦਿਆਰਥੀਆਂ ਨੂੰ ਅਨੁਸ਼ਾਸਿਤ ਰਹਿ ਕੇ ਆਪਣੀਆਂ ਰਚਨਾਤਮਕ ਸ਼ਕਤੀਆਂ ਰਾਹੀਂ ਕੁਝ ਨਿਵੇਕਲਾ ਕਰਨ ਦੀ ਪ੍ਰੇਰਨਾ ਦਿੱਤੀ। ਪ੍ਰੋ. ਗੁਰਮੀਤ ਸਿੰਘ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਨਾਮ ’ਤ ੇ ਸਥਾਪਿਤ ਇਹ ਕਾਲਜ ਗੁਰੂ ਸਾਹਿਬ ਦੇ ਸਿਧਾਂਤਾਂ ’ਤੇ ਚੱਲ ਕੇ ਆਪਣੇ ਟੀਚੇ ਦੀ ਪ੍ਰਾਪਤੀ ਕਰ ਰਿਹਾ ਹੈ। ਇਸ ਮੌਕੇ ਕਾਲਜ ਦੇ ਚਾਰ ਅਧਿਆਪਕਾਂ ਨੂੰ ਪ੍ਰੋਫੈਸਰ ਬਣਨ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਕਾਲਜ ਦੇ ਚੇਅਰਮੈਨ ਐੱਮਪੀਐੱਸ ਚੱਢਾ, ਹਰਮੀਤ ਸਿੰਘ ਕਾਲਕਾ, ਆਤਮਾ ਸਿੰਘ, ਪਰਮਿੰਦਰ ਸਿੰਘ ਲੱਕੀ ਤੇ ਹੋਰ ਹਾਜ਼ਰ ਸਨ।

Advertisement

Advertisement
Advertisement