ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਮਗੜ੍ਹ ਦੀ ਵਿਰਾਸਤੀ ਆਰਟ ਗੈਲਰੀ ਵਿੱਚ ਭੰਨ੍ਹ-ਤੋੜ

11:09 AM Oct 20, 2024 IST

ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 19 ਅਕਤੂਬਰ
ਪਿੰਡ ਰਾਮਗੜ੍ਹ ਦੀ ਵਿਰਾਸਤੀ ਆਰਟ ਗੈਲਰੀ ਵਿੱਚ ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਭੰਨ੍ਹ-ਤੋੜ ਕੀਤੀ ਗਈ, ਜਿਸ ਕਾਰਨ ਪਿੰਡ ਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਆਰਟਿਸਟ ਜਨਕ ਰਾਮਗੜ੍ਹ ਨੇ ਦੱਸਿਆ ਕਿ ਪੰਚਾਇਤ, ਐੱਨਆਰਆਈਜ਼ ਅਤੇ ਪਿੰਡ ਵਾਸੀਆਂ ਤੇ ਸਹਿਯੋਗ ਨਾਲ ਆਰਟ ਗੈਲਰੀ ਬਣਾਈ ਗਈ ਹੈ ਜਿਸ ਵਿੱਚ ਸ਼ਹੀਦ ਭਗਤ ਸਿੰਘ ਸਮੇਤ ਹੋਰ ਦੁਨੀਆਂ ਭਰ ਦੀਆਂ ਮਹਾਨ ਹਸਤੀਆਂ ਦੇ ਬੁੱਤ ਸਥਾਪਿਤ ਕੀਤੇ ਗਏ ਹਨ ਪਰ ਕੱਲ੍ਹ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਸਾਹਮਣੇ ਲਾਈ ਗਈ ਡੈਕੋਰੇਸ਼ਨ ਲਾਈਟਾਂ ਅਤੇ ਫੁੱਲਾਂ ਦੇ ਗਮਲਿਆਂ ਨੂੰ ਭੰਨ੍ਹ ਦਿੱਤਾ। ਸਾਬਕਾ ਸਰਪੰਚ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਜਨਕ ਰਾਮਗੜ੍ਹ ਅਤੇ ਸਰਪੰਚ ਰਾਜਾ ਨੇ ਕਿਹਾ ਕਿ ਮਾਮਲਾ ਪੁਲੀਸ ਦੇ ਧਿਆਨ ਵਿੱਚ ਲਿਆ ਦਿੱਤਾ ਹੈ। ਉਨ੍ਹਾਂ ਸ਼ਰਾਰਤੀ ਅਨਸਰਾਂ ਵਿਰੁੱਧ ਪੁਲੀਸ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ। ਥਾਣਾ ਟੱਲੇਵਾਲ ਦੇ ਐੱਸਐੱਚਓ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਪੁਲੀਸ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਸ਼ਰਾਰਤੀ ਅਨਸਰਾਂ ਨੂੰ ਫੜ ਲਿਆ ਜਾਵੇਗਾ।

Advertisement

Advertisement