ਘਰ ’ਚ ਦਾਖ਼ਲ ਹੋ ਕੇ ਕੀਤੀ ਭੰਨ-ਤੋੜ
08:17 AM Nov 05, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 4 ਨਵੰਬਰ
ਇੱਕ ਵਿਅਕਤੀ ਦੇ ਘਰ ’ਚ ਦਾਖ਼ਲ ਹੋ ਕੇ ਭੰਨ-ਤੋੜ ਕਰਨ ਦੇ ਦੋਸ਼ ਹੇਠ ਪੁਲੀਸ ਨੇ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਬੂਟ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 2 ਨਵੰਬਰ ਨੂੰ ਉਕਤ ਵਿਅਕਤੀਆਂ ਨੇ ਹਥਿਆਰਾਂ ਸਮੇਤ ਆ ਕੇ ਉਸ ਦੇ ਘਰ ਅੰਦਰ ਆ ਕੇ ਭੰਨ-ਤੋੜ ਕੀਤੀ।
ਇਸ ਸਬੰਧੀ ਪੁਲੀਸ ਨੇ ਜਸਵਿੰਦਰ ਸਿੰਘ ਉਰਫ਼ ਸ਼ਿੰਦਾ, ਰਵਿੰਦਰ ਸਿੰਘ ਉਰਫ਼ ਪਾਂਡਾ, ਕਰਮਜੀਤ ਸਿੰਘ ਉਰਫ਼ ਕੰਮੂ, ਗੁਰਪ੍ਰੀਤ ਸਿੰਘ ਉਰਫ਼ ਗੋਪੀ, ਦੀਪੂ ਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀਆਨ ਬੂਟ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement
Advertisement