ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ਵੱਲੋਂ ਮੰਦਰ ਵਿੱਚ ਮੂਰਤੀਆਂ ਦੀ ਭੰਨਤੋੜ

08:09 AM Sep 11, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਸਤੰਬਰ
ਸ਼ਿਮਲਾਪੁਰੀ ਦੇ ਬਰੋਟਾ ਰੋਡ ਖੇਤਰ ਵਿੱਚ ਅੱਜ ਸਵੇਰੇ ਪ੍ਰਾਚੀਨ ਮੰਦਰ ’ਚ ਨੌਜਵਾਨ ਵੱਲੋਂ ਮੂਰਤੀਆਂ ਦੀ ਭੰਨ-ਤੋੜ ਕੀਤੀ ਗਈ। ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਸਵੇਰੇ ਸ਼ਰਧਾਲੂ ਮੱਥਾ ਟੇਕਣ ਲਈ ਪੁੱਜੇ। ਇਸ ਮਗਰੋਂ ਸੀਨੀਅਰ ਪੁਲੀਸ ਅਧਿਕਾਰੀ, ਥਾਣਾ ਸ਼ਿਮਲਾਪੁਰੀ ਅਤੇ ਚੌਕੀ ਬਸੰਤ ਪਾਰਕ ਦੀ ਟੀਮ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਜਦੋਂ ਖੇਤਰ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਮੰਦਰ ’ਚ ਮੂਰਤੀਆਂ ਦੀ ਭੰਨਤੋੜ ਕਰਨ ਵਾਲਾ ਨੌਜਵਾਨ ਵੀ ਇਸੇ ਇਲਾਕੇ ਦਾ ਹੀ ਹੈ। ਚੌਕੀ ਬਸੰਤ ਪਾਰਕ ਦੇ ਇੰਚਾਰਜ ਏਐੱਸਆਈ ਚੰਦ ਅਹੀਰ ਨੇ ਦੱਸਿਆ ਕਿ ਪੁਲੀਸ ਨੇ ਸੁਸ਼ੀਲ ਸ਼ਰਮਾ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੀਪਕ ਕੱਕੜ ਨੇ ਦੱਸਿਆ ਕਿ ਸਵੇਰੇ ਜਦੋਂ ਲੋਕ ਆਏ ਤਾਂ ਪੂਰੇ ਮੰਦਰ ਵਿੱਚ ਭੰਨਤੋੜ ਕੀਤੀ ਹੋਈ ਸੀ।

Advertisement

Advertisement