ਅੰਤਰ-ਸਕੂਲ ਡਰਾਇੰਗ ਮੁਕਾਬਲੇ ’ਚ ਵੰਦਿਤਾ ਅੱਵਲ
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 27 ਜੁਲਾਈ
ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੰਟਰ ਸਕੂਲ ਡਰਾਇੰਗ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਸ਼ਹਿਰ ਦੇ ਵੱਖ-ਵੱਖ ਨੌਂ ਸਕੂਲਾਂ ਦੇ 36 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਵੰਦਿਤਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਵਿਦਿਆਰਥਣ ਵੰਦਿਤਾ ਦੀ ਇਸ ਉਪਲਭਦੀ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਉਸ ਨੂੰ ਵਧਾਈ ਦਿੱਤੀ ਤੇ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਡਾ. ਘੁੰਮਣ ਨੇ ਕਿਹਾ ਕਿ ਅਜਿਹੇ ਮੁਕਾਬਲਿਆਂ ’ਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਦੀ ਪ੍ਰਤਿਭਾ ਵਿੱਚ ਨਿਖਾਰ ਆਉਂਦਾ ਹੈ ਤੇ ਉਨ੍ਹਾਂ ਨੂੰ ਜੀਵਨ ਵਿੱਚ ਅੱਗੇ ਵੱਧਣ ਦੀ ਪ੍ਰੇਰਨਾ ਮਿਲਦੀ ਹੈ।
ਡਾ. ਘੁੰਮਣ ਨੇ ਕਿਹਾ ਕਿ ਵੰਦਿਤਾ ਦੀ ਜਿੱਤ ਦਾ ਸੇਹਰਾ ਸਕੂਲ ਦੀ ਕਮਰਸ਼ੀਅਲ ਆਰਟ ਦੀ ਅਧਿਆਪਕਾ ਅਨੂੰ ਅਗਰਵਾਲ ਨੂੰ ਜਾਂਦਾ ਹੈ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਵੀਰੇਂਦਰ ਸਿੰਘ, ਸਕੂਲ ਪ੍ਰਬੰਧਕ ਮਨੋਜ ਭਸੀਨ, ਕੋਆਰਡੀਨੇਟਰ ਮਨਿੰਦਰ ਘੁੰਮਣ ਆਦਿ ਤੋਂ ਇਲਾਵਾ ਵਿਦਿਆਰਥੀ ਤੇ ਅਧਿਆਪਕ ਮੌਜੂਦ ਸਨ।