ਵਾਰਾਣਸੀ: ਪਾਰਕਿੰਗ ’ਚ ਅੱਗ ਲੱਗਣ ਕਾਰਨ 150 ਵਾਹਨ ਸੜ ਕੇ ਸੁਆਹ
06:44 AM Dec 01, 2024 IST
Advertisement
ਵਾਰਾਣਸੀ:
Advertisement
ਵਾਰਾਣਸੀ ਦੇ ਕੈਂਟ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਦੇਰ ਰਾਤ ਅੱਗ ਲੱਗਣ ਕਾਰਨ 150 ਤੋਂ ਵੱਧ ਦੋਪਹੀਆ ਵਾਹਨ ਸੜ ਕੇ ਸੁਆਹ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਪਲੇਟਫਾਰਮ ਨੰਬਰ ਇੱਕ ਨੇੜਲੀ ਪਾਰਕਿੰਗ ਵਿੱਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦਿਆਂ ਰੇਲਵੇ ਸੁਰੱਖਿਆ ਬਲ (ਆਰਪੀਐੱਫ) ਅਤੇ ਸਰਕਾਰੀ ਰੇਲਵੇ ਪੁਲੀਸ ਦੇ ਨਾਲ ਫਾਇਰ ਵਿਭਾਗ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਵਧੀਕ ਡਿਵੀਜ਼ਨਲ ਰੇਲਵੇ ਮੈਨੇਜਰ ਲਾਲਜੀ ਚੌਧਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ। -ਪੀਟੀਆਈ
Advertisement
Advertisement