ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲਾਂ ਵਿੱਚ ਮਾਂ ਦਿਵਸ ਮੌਕੇ ਵੱਖ-ਵੱਖ ਮੁਕਾਬਲੇ

08:16 AM May 13, 2024 IST
ਬਾਬਾ ਸ਼ੇਖ ਫ਼ਰੀਦ ਹਾਈ ਸਕੂਲ ਬਰਨਾਲਾ ਵਿੱਚ ਜੇਤੂਆਂ ਦਾ ਸਨਮਾਨ ਕਰਦੇ ਹੋਏ ਪਤਵੰਤੇ।-ਫੋਟੋ: ਬੱਲੀ

ਪੱਤਰ ਪ੍ਰੇਰਕ
ਭਗਤਾ ਭਾਈ, 12 ਮਈ
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਮਾਂ ਦਿਵਸ ਮਨਾਇਆ ਗਿਆ। ਅਧਿਆਪਕਾ ਅਮਨਦੀਪ ਕੌਰ ਦੀ ਦੇਖ-ਰੇਖ ਹੇਠ ਨਰਸਰੀ ਤੋਂ ਦੂਜੀ ਜਮਾਤ ਦੇ ਬੱਚਿਆਂ ਦਾ ਕਰਾਊਨ ਮੇਕਿੰਗ ਅਤੇ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਕਾਰਡ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਬੱਚਿਆਂ ਦੇ ਮਾਂ ਦਿਵਸ ਬਾਰੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਗੁਰਲੀਨ ਕੌਰ ਨੇ ਪਹਿਲਾ, ਸਹਿਜਪ੍ਰੀਤ ਕੌਰ ਨੇ ਦੂਜਾ ਤੇ ਦਸ਼ਮੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਗੁਰਿੰਦਰ ਕੌਰ ਨੇ ਜੇਤੂ ਬੱਚਿਆਂ ਦਾ ਸਨਮਾਨ ਕੀਤਾ।
ਬਰਨਾਲਾ (ਖੇਤਰੀ ਪ੍ਰਤੀਨਿਧ): ਇੱਥੇ ਗੁਰਸੇਵਕ ਨਗਰ ਦੇ ਬਾਬਾ ਸ਼ੇਖ ਫ਼ਰੀਦ ਹਾਈ ਸਕੂਲ ਵਿੱਚ ‘ਮਾਂ ਹੈ ਰੱਬ ਦਾ ਨਾਂ’ ਬੈਨਰ ਹੇਠ ਮੈਡਮ ਰਵਿੰਦਰ ਕੌਰ ਦੀ ਅਗਵਾਈ ਹੇਠ ਸਮਾਗਮ ਕਰ ਕੇ ‘ਮਾਂ ਦਿਵਸ’ ਮਨਾਇਆ ਗਿਆ। ਬੱਚਿਆਂ ਦੇ ਚਾਰਟ, ਕਵਿਤਾਵਾਂ ਤੇ ਡਾਂਸ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਮਾਂ ਬਾਰੇ ਕਵਿਤਾਵਾਂ ਪੇਸ਼ ਕੀਤੀਆਂ। ਡਾਇਰੈਕਟਰ ਜਸਵੀਰ ਸਿੰਘ ਸਿੱਧੂ ਨੇ ਮਨੁੱਖੀ ਜੀਵਨ ਵਿੱਚ ਮਾਂ ਦੀ ਮਹੱਤਤਾ ਬਾਰੇ ਦੱਸਿਆ। ਇਸ ਉਪਰੰਤ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਕੁਲਦੀਪ ਕੌਰ, ਬਲਜਿੰਦਰ ਕੌਰ, ਮਮਤਾ ਸ਼ਰਮਾ, ਮਨਦੀਪ ਕੌਰ, ਅੰਕਿਤਾ ਪਾਲ ਤੇ ਜਸਵਿੰਦਰ ਕੌਰ ਹਾਜ਼ਰ ਸਨ।

Advertisement

Advertisement
Advertisement