ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 74ਵੇਂ ਜਨਮਦਿਨ ਮੌਕੇ ਵੱਖ-ਵੱਖ ਆਗੂਆਂ ਨੇ ਵਧਾਈ ਦਿੱਤੀ

12:19 PM Sep 17, 2024 IST
ਭੁਵਨੇਸ਼ਵਰ ਵਿਚ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ-ਅਰਬਨ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ। (ਪੀਟੀਆਈ ਫੋਟੋ)

ਨਵੀਂ ਦਿੱਲੀ, 17 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 74ਵੇਂ ਜਨਮਦਿਨ ਮੌਕੇ ਅੱਜ ਉਨ੍ਹਾਂ ਨੂੰ ਦੇਸ਼ ਵੱਖ-ਵੱਖ ਆਗੂ ਵਧਾਈਆਂ ਦੇ ਰਹੇ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ੍ਰੀ ਮੋਦੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਨਵੀਨਤਾਕਾਰੀ ਯਤਨ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਲਈ ਰਾਹ ਪੱਧਰਾ ਕਰਨ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ। ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਦਾ ਜਨਮ 17 ਸਤੰਬਰ 1950 ਵਿਚ ਗੁਜਰਾਤ ਦੇ ਇਕ ਸ਼ਹਿਰ ਵਿਚ ਹੋਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਉੜੀਸਾ ਦੇ ਰਾਜਪਾਲ ਰਘੁਬਰ ਦਾਸ ਅਤੇ ਮੁੱਖ ਮੰਤਰੀ ਮੋਹਨ ਚਰਨ ਸਮੇਤ ਹੋਰਨਾ ਆਗੂਆਂ ਨੇ ਵਧਾਈ ਦਿੱਤੀ। -ਪੀਟੀਆਈ

Advertisement

Advertisement