ਪ੍ਰਧਾਨ ਮੰਤਰੀ ਮੋਦੀ ਸਮੇਤ ਵੱਖ-ਵੱਖ ਆਗੂਆਂ ਨੇ ਭਾਰਤੀ ਹਵਾਈ ਸੈਨਾ ਦਿਵਸ ਦੀ ਵਧਾਈ ਦਿੱਤੀ
ਚੇਨੱਈ, 8 ਅਕਤੂਬਰ
92nd Air Force Day: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਹਵਾਈ ਸੈਨਾ ਦਿਵਸ ਮੌਕੇ ਵਧਾਈ ਦਿੰਦਿਆਂ ‘ਐਕਸ’ ’ਤੇ ਪੋਸਟ ਕਰਦਿਆਂ ਕਿਹਾ ਕਿ ਸਾਡੀ ਹਵਾਈ ਸੈਨਾ ਉਨ੍ਹਾਂ ਦੇ ਸਾਹਸ ਅਤੇ ਪੇਸ਼ੇਵਰਤਾ ਲਈ ਪ੍ਰਸ਼ੰਸਾਯੋਗ ਹੈ। ਸਾਡੇ ਦੇਸ਼ ਦੀ ਰੱਖਿਆ ਵਿੱਚ ਉਨ੍ਹਾਂ ਦੀ ਭੂਮਿਕਾ ਬਹੁਤ ਸ਼ਲਾਘਾਯੋਗ ਹੈ।
ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਸ. ਅਮਰ ਪ੍ਰੀਤ ਸਿੰਘ ਨੇ ਮੰਗਲਵਾਰ ਨੂੰ ਭਾਰਤੀ ਹਵਾਈ ਸੈਨਾ ਨੂੰ ਮੌਜੂਦਾ ਅਤੇ ਭਵਿੱਖ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਸ ਨੂੰ ਮੁੜ ਗਠਿਤ ਕਰਨ ਲਈ ਕਿਹਾ ਕਿਉਂਕਿ ਵਿਸ਼ਵ ਸੁਰੱਖਿਆ ਵਾਤਾਵਰਣ ਨਿਰੰਤਰ ਪ੍ਰਵਾਹ ਦੀ ਸਥਿਤੀ ਵਿੱਚ ਹੈ। ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਸੈਨਾ ਨੂੰ ਸਾਡੇ ਰਾਸ਼ਟਰੀ ਹਿੱਤਾਂ ਨੂੰ ਚੁਣੌਤੀ ਦੇਣ ਵਾਲੀ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਲੋੜ ਹੈ। ਭਾਰਤੀ ਹਵਾਈ ਸੈਨਾ ਦੇ 92ਵੇਂ ਸਲਾਨਾ ਦਿਵਸ ਸਮਾਰੋਹ ਦੇ ਮੌਕੇ ’ਤੇ ਇੱਥੇ ਨੇੜੇ ਤੰਬਰਮ ਸਥਿਤ ਏਅਰਫੋਰਸ ਸਟੇਸ਼ਨ ’ਤੇ ਪਰੇਡ ਦਾ ਜਾਇਜ਼ਾ ਲੈਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਨਵੀਨਤਮ ਅਤੇ ਬਾਕਸ ਤੋਂ ਬਾਹਰ ਦੀ ਸੋਚ ਦੇ ਨਾਲ-ਨਾਲ ਨਵੀਨਤਮ ਤਕਨੀਕ ਨੂੰ ਅਪਣਾਉਣਾ ਇੱਕ ਮਹੱਤਵਪੂਰਨ ਭੂਮਿਕਾ ਨਿਭਾਵੇਗਾ।
ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਭਾਰਤੀ ਹਵਾਈ ਸੈਨਾ ਦਿਵਸ ’ਤੇ ਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਹਵਾਈ ਯੋਧਿਆਂ ਦੀ ਬਹਾਦਰੀ ਅਸਮਾਨਾਂ 'ਤੇ ਗੂੰਜਦੀ ਹੈ ਅਤੇ ਦਲੇਰੀ, ਦੇਸ਼ ਭਗਤੀ ਅਤੇ ਕੁਰਬਾਨੀ ਨਾਲ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕੀਤੀ ਹੈ।