ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਪੂ ਸ਼ੀਸ਼ਪਾਲ ਰਾਣਾ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

11:31 AM Oct 12, 2024 IST
ਭੱਟੀ ਪਰਿਵਾਰ ਦਾ ਸਨਮਾਨ ਕਰਦੇ ਹੋਏ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਤੇ ਲਾਇਨਜ਼ ਕਲੱਬ ਡੇਰਾਬੱਸੀ ਦੇ ਅਹੁਦੇਦਾਰ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬਸੀ, 11 ਅਕਤੂਬਰ
ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਭੱਟੀ ਅਤੇ ਸੁਨੀਲ ਭੱਟੀ ਦੇ ਪਿਤਾ ਸ਼ੀਸ਼ਪਾਲ ਰਾਣਾ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਦੇ ਭੋਗ ਮੌਕੇ ਅੱਜ ਵੱਖ ਵੱਖ ਜਥੇਬੰਦੀਆਂ ਤੇ ਆਗੂਆਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਮਰਨ ਉਪਰੰਤ ਸ਼ਸ਼ੀਪਾਲ ਰਾਣਾ ਦੀਆਂ ਅੱਖਾਂ ਦਾਨ ਕਰਨ ਲਈ ਲਾਇਨਜ਼ ਕਲੱਬ ਡੇਰਾਬੱਸੀ ਵੱਲੋਂ ਭੱਟੀ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਸਾਬਕਾ ਵਿਧਾਇਕ ਐੱਨਕੇ ਸ਼ਰਮਾ, ਭਾਜਪਾ ਆਗੂ ਐੱਸਐੱਮਐੱਸ ਸੰਧੂ, ਮਨਪ੍ਰੀਤ ਸਿੰਘ ਬਨੀ ਸੰਧੂ, ਕ੍ਰਿਸ਼ਨ ਪਾਲ ਸ਼ਰਮਾ, ਜਥੇਦਾਰ ਅਮਰੀਕ ਸਿੰਘ ਮਲਕਪੁਰ ਆਦਿ ਆਗੂਆਂ ਨੇ ਵੀ ਸ਼ੀਸ਼ਪਾਲ ਰਾਣਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਨਰੇਸ਼ ਉਪਨੇਜਾ, ਕਿਸਾਨ ਆਗੂ ਲਖਵਿੰਦਰ ਸਿੰਘ ਹੈਪੀ ਮਲਕਪੁਰ ਆਦਿ ਹਾਜ਼ਰ। ਪ੍ਰੈੱਸ ਕਲੱਬ ਡੇਰਾਬੱਸੀ ਦੇ ਪ੍ਰਧਾਨ ਹਰਜੀਤ ਸਿੰਘ ਲੱਕੀ ਦੀ ਅਗਵਾਈ ਵਿੱਚ ਪੱਤਰਕਾਰ ਭੱਟੀ ਭਰਾਵਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ੋਕ ਸੁਨੇਹੇ ਭੇਜੇ ਗਏ।

Advertisement

Advertisement