ਵੱਖ-ਵੱਖ ਸ਼ਖ਼ਸੀਅਤਾਂ ਨੇ ਕੋਹਲੀ ਪਰਿਵਾਰ ਨਾਲ ਦੁੱਖ ਵੰਡਾਇਆ
10:40 AM Aug 31, 2024 IST
ਗੁਰਨਾਮ ਸਿੰਘ ਅਕੀਦਾ
ਪਟਿਆਲਾ, 30 ਅਗਸਤ
ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਅਕਾਲ ਚਲਾਣੇ ’ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਭਾਜਪਾ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਕੋਹਲੀ ਨਾਲ ਅੱਜ ਬਹੁਤ ਸਾਰੀਆਂ ਧਾਰਮਿਕ, ਸਮਾਜਿਕ ਤੇ ਸਿਆਸੀ ਸ਼ਖ਼ਸੀਅਤਾਂ ਨੇ ਦੁੱਖ ਸਾਂਝਾ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਵਰਗਵਾਸੀ ਸੁਰਜੀਤ ਸਿੰਘ ਕੋਹਲੀ ਦਾ ਸਸਕਾਰ ਭਲਕੇ 31 ਅਗਸਤ ਨੂੰ ਸ਼ਾਮ 4 ਵਜੇ ਰਾਜਪੁਰਾ ਰੋਡ ’ਤੇ ਸਥਿਤ ਬੀਰ ਜੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਅੱਜ ਉਨ੍ਹਾਂ ਦੇ ਪੁੱਤਰ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਨਾਲ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਅਮਨਜੋਤ ਰਾਮੂਵਾਲੀਆ, ਡੀਆਈਜੀ ਐਚਐੱਸ ਭੁੱਲਰ, ਵਿਸ਼ਨੂੰ ਸ਼ਰਮਾ, ਡੀਐਸਪੀ ਬਿਕਰਮ ਬਰਾੜ ਸਮੇਤ ਵੱਡੀ ਗਿਣਤੀ ਸ਼ਖ਼ਸੀਅਤਾਂ ਨੇ ਦੁੱਖ ਸਾਂਝਾ ਕੀਤਾ। ਐਮਪੀ ਡਾ. ਧਰਮਵੀਰ ਗਾਂਧੀ ਨੇ ਕੋਹਲੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Advertisement
Advertisement